ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਕਿਉਂਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ।
ਪੰਜਾਬ, ਹਰਿਆਣਾ ਤੇ ਜੰਮੂ-ਕਸ਼ਮੀਰ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੇ ਲਈ ਸੂਬਾ ਸਰਕਾਰਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਲੜੀ ਵਿੱਚ ਪੰਜਾਬ ਸਰਕਾਰ ਨੇ ਪੂਰੇ ਸੂਬੇ ‘ਚ 1800, ਹਰਿਆਣਾ ਸਰਕਾਰ ਨੇ 400 ਤੇ ਜੰਮੂ-ਕਸ਼ਮੀਰ ਸਰਕਾਰ ਨੇ 23 ਮੰਡੀਆਂ ਵਿੱਚ ਝੋਨਾ ਖਰੀਦਣ ਦੇ ਪ੍ਰਬੰਧ ਕੀਤੇ ਹਨ।
ਇਸ ਦੇ ਨਾਲ ਹੀ ਝੋਨੇ ਦੀ ਜ਼ਿਆਦਾ ਆਮਦ ਦੀ ਸੂਰਤ ਵਿੱਚ ਵਾਧੂ ਕੇਂਦਰਾਂ ਦੀ ਸ਼ਨਾਖਤ ਕਰਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਲੜੀ ‘ਚ ਸਰਕਾਰ ਨੇ ਪੂਰੇ ਸੂਬੇ ‘ਚ 1800 ਤੋਂ ਵੱਧ ਕੇਂਦਰਾਂ ਨੂੰ ਝੋਨੇ ਦੇ ਖਰੀਦ ਕੇਂਦਰਾਂ ਵਜੋਂ ਨੋਟੀਫਾਈ ਕੀਤਾ ਹੈ।
ਇਸ ਦੇ ਨਾਲ ਹੀ ਝੋਨੇ ਦੀ ਜ਼ਿਆਦਾ ਆਮਦ ਦੀ ਸਥਿਤੀ ਵਿੱਚ ਵਾਧੂ ਕੇਂਦਰਾਂ ਦੀ ਸ਼ਨਾਖਤ ਕਰਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਸ ਸਾਉਣੀ ਸੀਜ਼ਨ ਵਿੱਚ 191 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਆਉਣ ਦੀ ਸੰਭਾਵਨਾ ਪ੍ਰਗਟਾਈ ਹੈ।
ਇਹ ਵੀ ਪੜ੍ਹੋ : LPG ਸਿਲੰਡਰ: LPG ਸਿਲੰਡਰ ਹੋਇਆ ਸਸਤਾ, ਇੰਨੀ ਘਟੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਇਹ ਵੀ ਪੜ੍ਹੋ : ਕੇਜਰੀਵਾਲ ਨੂੰ ਡਿਨਰ ‘ਤੇ ਸੱਦਾ ਦੇਣ ਵਾਲਾ ਆਟੋ ਚਾਲਕ ਪਹੁੰਚਿਆ ਭਾਜਪਾ ਦੀ ਰੈਲੀ ‘ਚ, ਕਿਹਾ- ਅਸੀਂ ਤਾਂ ਮੋਦੀ ਦੇ ਆਸ਼ਿਕ