ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਹੜ੍ਹ ਨਾਲ ਪ੍ਰਭਾਵਿਤ ਹੋਣ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਬਚਾਅ ਅਤੇ ਰਾਹਤ ਕਾਰਜਾਂ ਲਈ ਫੌਜ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ ਜਿਸ ਵਿੱਚ 3 ਕਰੋੜ 30 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।
ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐੱਨਡੀਐੱਮਏ) ਮੁਤਾਬਕ ਪਾਕਿਸਤਾਨ ‘ਚ ਹੜ੍ਹ ਕਾਰਨ ਹੁਣ ਤੱਕ 982 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਪਿਛਲੇ 24 ਘੰਟਿਆਂ ‘ਚ 45 ਲੋਕਾਂ ਦੀ ਮੌਤ ਹੋਈ ਹੈ। NDMA ਨੇ ਕਿਹਾ ਕਿ ਪਿਛਲੇ 24 ਘੰਟਿਆਂ ‘ਚ 1,456 ਹੋਰ ਲੋਕ ਜ਼ਖ਼ਮੀ ਹੋਏ ਹਨ। ਗ੍ਰਹਿ ਮੰਤਰੀ ਸਨਾਉੱਲਾ ਨੇ ਕਿਹਾ ਕਿ ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਅਜਿਹੀ ਹੜ੍ਹ ਦੀ ਸਥਿਤੀ ਪੈਦਾ ਹੋਈ ਹੈ ਅਤੇ ਹਥਿਆਰਬੰਦ ਬਲਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੌਜ ਨੂੰ ਸੰਵਿਧਾਨ ਦੀ ਧਾਰਾ 245 ਤਹਿਤ ਬੁਲਾਇਆ ਜਾ ਰਿਹਾ ਹੈ, ਜਿਸ ਮੁਤਾਬਕ ਐਮਰਜੈਂਸੀ ਦੇ ਸਮੇਂ ਸਰਕਾਰ ਆਮ ਨਾਗਰਿਕਾਂ ਦੀ ਮਦਦ ਲਈ ਫੌਜ ਬੁਲਾ ਸਕਦੀ ਹੈ। ਸ਼ੁੱਕਰਵਾਰ ਨੂੰ ਜਾਰੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸਬੰਧਤ ਸੂਬਾਈ ਸਰਕਾਰਾਂ ਵੱਲੋਂ ਫੌਜ ਦੇ ਹੈੱਡਕੁਆਰਟਰ ਦੇ ਨਾਲ ਸਲਾਹ-ਮਸ਼ਵਰਾ ਕਰਕੇ ਫੌਜੀਆਂ ਦੀ ਗਿਣਤੀ ਅਤੇ ਤਾਇਨਾਤੀ ਦੇ ਖੇਤਰ ‘ਤੇ ਫੈਸਲਾ ਲਿਆ ਜਾਵੇਗਾ।
Prime Minister @CMShehbaz and Foreign Minister @BBhuttoZardari throwing relief goods from a helicopter in a flood affected area. We need unity to help victims of #Floods pic.twitter.com/8mFZE5S41J
— Hamid Mir (@HamidMirPAK) August 26, 2022
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ, ਕਿਹਾ- ਭਾਰਤ ਭੂਸ਼ਣ ਆਸ਼ੂ ਪਿੱਛੇ ਸਮਾਂ ਤੇ ਤਾਕਤ ਬਰਬਾਦ ਨਾ ਕਰੋ
ਦੇਸ਼ ਦਾ ਬੁਨਿਆਦੀ ਢਾਂਚਾ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਐੱਨ.ਡੀ.ਐੱਮ.ਏ. ਅਨੁਸਾਰ 3,161 ਕਿਲੋਮੀਟਰ ਸੜਕਾਂ ਨੁਕਸਾਨੀਆਂ ਗਈਆਂ ਹਨ, 149 ਪੁਲ ਰੁੜ੍ਹ ਗਏ ਹਨ ਅਤੇ 6,82,139 ਘਰ ਅੰਸ਼ਕ ਜਾਂ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਮੌਨਸੂਨ ਦੇ ਮੀਂਹ ਕਾਰਨ ਆਏ ਹੜ੍ਹ ਨੇ ਦੇਸ਼ ਦੇ ਲਗਭਗ ਅੱਧੇ ਹਿੱਸੇ ਨੂੰ ਪਾਣੀ ਵਿੱਚ ਡੁਬੋ ਦਿੱਤਾ ਹੈ ਅਤੇ 110 ਜ਼ਿਲ੍ਹਿਆਂ ਵਿੱਚ 57 ਲੱਖ ਤੋਂ ਵੱਧ ਲੋਕ ਬਿਨਾ ਆਸਰਾ ਅਤੇ ਭੋਜਨ ਤੋਂ ਹਨ। ਸਿੰਧ ਅਤੇ ਬਲੋਚਿਸਤਾਨ ਇਸ ਆਫ਼ਤ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ ਅਤੇ ਪਾਕਿਸਤਾਨ ਰੇਲਵੇ ਨੇ ਕਈ ਥਾਵਾਂ ‘ਤੇ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਵਾਤਾਵਰਨ ਮੰਤਰੀ ਸ਼ੈਰੀ ਰਹਿਮਾਨ ਅਨੁਸਾਰ ਦੇਸ਼ ਵਿੱਚ ਹਰ ਸਾਲ ਤਿੰਨ ਤੋਂ ਚਾਰ ਵਾਰ ਮੀਂਹ ਦਾ ਦੌਰ ਆਉਂਦਾ ਹੈ ਪਰ ਇਸ ਵਾਰ ਮਾਨਸੂਨ ਦੇ 8 ਦੌਰ ਆ ਚੁੱਕੇ ਹਨ ਅਤੇ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕਾਂਗਰਸ ਦੀ ਹਾਲਤ ਇੰਨੀ ਬੁਰੀ ਕਿ ਵਾਪਸੀ ਮੁਮਕਿਨ ਨਹੀਂ, ਇਕੱਲਿਆਂ ਦਾ ਰਾਜ ਨਹੀਂ ਹੋ ਸਕਦਾ: ਕੈਪਟਨ ਅਮਰਿੰਦਰ ਸਿੰਘ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ੁੱਕਰਵਾਰ ਨੂੰ ਇਸਲਾਮਾਬਾਦ ਸਥਿਤ ਰਾਜਦੂਤਾਂ, ਹਾਈ ਕਮਿਸ਼ਨਰਾਂ ਅਤੇ ਹੋਰ ਚੋਣਵੇਂ ਡਿਪਲੋਮੈਟਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦੇਸ਼ ਵਿੱਚ ਭਿਆਨਕ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਢਲੇ ਅੰਕੜਿਆਂ ਅਨੁਸਾਰ ਇਸ ਸਾਲ ਹੜ੍ਹ ਕਾਰਨ ਹੋਏ ਨੁਕਸਾਨ ਦੀ ਤੁਲਨਾ 2010-11 ਵਿਚ ਆਏ ਹੜ੍ਹ ਨਾਲ ਕੀਤੀ ਜਾ ਸਕਦੀ ਹੈ। ਮੀਟਿੰਗ ਵਿੱਚ ਆਸਟ੍ਰੇਲੀਆ, ਕੈਨੇਡਾ, ਚੀਨ, ਜਾਪਾਨ, ਕੁਵੈਤ, ਯੂ.ਏ.ਈ., ਤੁਰਕੀ, ਦੱਖਣੀ ਕੋਰੀਆ, ਅਮਰੀਕਾ, ਜਰਮਨੀ, ਬਹਿਰੀਨ, ਯੂਰਪੀਅਨ ਯੂਨੀਅਨ, ਫਰਾਂਸ, ਓਮਾਨ, ਕਤਰ, ਯੂਕੇ ਅਤੇ ਸਾਊਦੀ ਅਰਬ ਦੇ ਡਿਪਲੋਮੈਟਾਂ, ਰਾਜਦੂਤਾਂ ਅਤੇ ਹਾਈ ਕਮਿਸ਼ਨਰਾਂ ਨੇ ਭਾਗ ਲਿਆ। ਵਿਦੇਸ਼ ਮੰਤਰਾਲਾ ਮੁਤਾਬਕ ਇਸ ਬੈਠਕ ‘ਚ ਵਿਸ਼ਵ ਖੁਰਾਕ ਪ੍ਰੋਗਰਾਮ ਦੇ ਪ੍ਰਤੀਨਿਧੀ ਵੀ ਮੌਜੂਦ ਸਨ। ਸ਼ਰੀਫ ਨੇ ਕਿਹਾ ਕਿ ਹੜ੍ਹ ਅਤੇ ਮੀਂਹ ਕਾਰਨ 3 ਕਰੋੜ 30 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।