Pakistan Parachinar Shooting: ਪਾਕਿਸਤਾਨ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਾਕਿ-ਅਫਗਾਨ ਸਰਹੱਦ ਨੇੜੇ ਪਰਚਿਨਾਰ ਦੇ ਸਕੂਲ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ਦੀ ਇਸ ਘਟਨਾ ਵਿੱਚ ਸੱਤ ਅਧਿਆਪਕਾਂ ਦੀ ਮੌਤ ਹੋ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਹਥਿਆਰਬੰਦ ਵਿਅਕਤੀਆਂ ਨੇ ਸਟਾਫ ਰੂਮ ਵਿੱਚ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਅਜੇ ਤੱਕ ਕਿਸੇ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸੱਤ ਅਧਿਆਪਕਾਂ ਚੋਂ ਚਾਰ ਸ਼ੀਆ ਭਾਈਚਾਰੇ ਦੇ ਹਨ।
#BreakingNews : Seven teachers gunned down in a school in Parachinar, near the Pak-Afghan border. Armed persons entered the school and opened fire in the staff room. Says Officials pic.twitter.com/T7sdPXdzVC
— Ghulam Abbas Shah (@ghulamabbasshah) May 4, 2023
ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੁੰਨੀ ਅੱਤਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਜਿਸ ਥਾਂ ‘ਤੇ ਗੋਲੀਬਾਰੀ ਹੋਈ ਉਹ ਅਫਗਾਨ ਸਰਹੱਦ ਨਾਲ ਲੱਗਦੀ ਹੈ। ਗੋਲੀਬਾਰੀ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮੱਚ ਗਈ। ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਉਥੋਂ ਦੇ ਲੋਕਾਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।
7 Shia teachers killed by Takfiris in Parachinar Trip Mangal today.#SecureTheKurram pic.twitter.com/FXBuUAA4o2
— Hussain 🇱🇧 (@Baseeji_313) May 4, 2023
ਪਾਰਾਚਿਨਾਰ ਦਹਾਕਿਆਂ ਤੋਂ ਫੌਜ ਦੀ ਅਗਵਾਈ ਵਾਲੀ ਸ਼ੀਆ ਨਸਲਕੁਸ਼ੀ ਦਾ ਸਥਾਨ ਰਿਹਾ ਹੈ। ਹੱਕਾਨੀ ਨੈੱਟਵਰਕ ਨੇ ਪਰਚਿਨਾਰ ਇਲਾਕੇ ‘ਚ ਤਬਾਹੀ ਮਚਾਈ ਹੋਈ ਹੈ। ਇੱਥੋਂ ਦੇ ਲੋਕਾਂ ਨੂੰ ਇਸ ਨੈੱਟਵਰਕ ਤੋਂ ਕਾਫੀ ਹਿੰਸਾ ਦਾ ਸਾਹਮਣਾ ਕਰਨਾ ਪਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h