Pakistan vs Bangladesh: ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ਦੇ ਕਰੋ ਜਾਂ ਮਰੋ ਦੇ ਮੈਚ ਵਿੱਚ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਪਾਕਿਸਤਾਨ ਦੀ ਟੀਮ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚਣ ਵਾਲੀ ਆਖਰੀ ਟੀਮ ਬਣ ਗਈ ਹੈ।
ਮੈਚ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ ਪਾਕਿਸਤਾਨ ਨੂੰ 128 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਪਾਕਿਸਤਾਨ ਨੇ 18.1 ਓਵਰਾਂ ‘ਚ 5 ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕਰ ਲਿਆ। ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਰਹੇ, ਉਨ੍ਹਾਂ ਨੇ ਇਸ ਮਹੱਤਵਪੂਰਨ ਮੈਚ ‘ਚ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 4 ਵਿਕਟਾਂ ਹਾਸਲ ਕੀਤੀਆਂ।
ਸੈਮੀਫਾਈਨਲ ‘ਚ ਪਹੁੰਚਾ ਪਾਕਿਸਤਾਨ
ਐਡੀਲੇਡ ਓਵਲ ‘ਚ ਪਾਕਿਸਤਾਨ ਨੇ ਬੰਗਲਾਦੇਸ਼ ਨੂੰ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਮੁਹੰਮਦ ਰਿਜ਼ਵਾਨ ਅਤੇ ਕਪਤਾਨ ਬਾਬਰ ਆਜ਼ਮ ਨੇ ਪਹਿਲੀ ਵਿਕਟ ਲਈ 57 ਦੌੜਾਂ ਦੀ ਸਾਂਝੇਦਾਰੀ ਕੀਤੀ। ਪਾਕਿਸਤਾਨ ਨੂੰ ਪਹਿਲਾ ਝਟਕਾ 57 ਦੇ ਸਕੋਰ ‘ਤੇ ਕਪਤਾਨ ਬਾਬਰ ਆਜ਼ਮ (25) ਦੇ ਰੂਪ ‘ਚ ਲੱਗਾ। ਇਸ ਦੇ ਨਾਲ ਹੀ ਮੁਹੰਮਦ ਰਿਜ਼ਵਾਨ (32) 61 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ।
ਇਹ ਵੀ ਪੜੋ : India vs Pakistan Final T20 World Cup:ਭਾਰਤ-ਪਾਕਿਸਤਾਨ ਦਾ ਫਾਈਨਲ ਪੱਕਾ?ਇਹ ਦੋ ਮੈਚ ਤੈਅ ਕਰਨਗੇ ਪੂਰਾ ਸਮੀਕਰਨ!
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h