ਜਿੱਥੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਰੋਡਵੇਜ਼ ਪਨਬੱਸ (PUNBUS) ਅਤੇ ਪੀਆਰਟੀਸੀ (PRTC) ਕੰਟਰੈਕਟ ਇੰਪਲਾਈਜ਼ ਯੂਨੀਅਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਦੀ ਤਿਆਰੀ ਕਰ ਰਹੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਲਕੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਕਰਮਚਾਰੀ ਯੂਨੀਅਨ ਵੱਲੋਂ ਮੁਹਾਲੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਤੱਕ ਰੋਸ ਮਾਰਚ ਕੱਢਿਆ ਜਾਵੇਗਾ।
ਇਹ ਮਾਰਚ ਸਾਰੇ ਡਿਪੂ ਪ੍ਰਧਾਨਾਂ, ਸਕੱਤਰਾਂ, ਸੂਬਾਈ ਆਗੂਆਂ ਅਤੇ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਕੀਤਾ ਜਾਵੇਗਾ। ਦੂਜੇ ਪਾਸੇ ਜੇਕਰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਵਿਭਾਗ ਖੁਦ ਹੀ ਨੀਤੀ ਬਣਾ ਕੇ ਨਾਜਾਇਜ਼ ਭਰਤੀਆਂ ਤੁਰੰਤ ਪ੍ਰਭਾਵ ਤੋਂ ਰੱਦ ਕਰੇ। ਬਰਖਾਸਤ ਕੀਤੇ ਮੁਲਾਜ਼ਮਾਂ ਨੂੰ ਸ਼ਰਤਾਂ ਸਮੇਤ ਬਹਾਲ ਕੀਤਾ ਜਾਵੇ ਅਤੇ ਲਗਾਈਆਂ ਗਈਆਂ ਸ਼ਰਤਾਂ ਰੱਦ ਕੀਤੀਆਂ ਜਾਣ।
ਇਸ ਦੇ ਨਾਲ ਹੀ ਉਨ੍ਹਾਂ ਦੀ ਮੰਗ ਹੈ ਕਿ 1 ਅਕਤੂਬਰ ਤੋਂ ਤੁਰੰਤ ਪ੍ਰਭਾਵ ਨਾਲ 5 ਫੀਸਦੀ ਤਨਖਾਹ ਵਾਧਾ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਬਹਾਲ ਕੀਤੇ ਪੀਆਰਟੀਸੀ ਮੁਲਾਜ਼ਮਾਂ ਦੀ ਤਨਖਾਹ 15 ਸਤੰਬਰ ਤੋਂ ਬਾਅਦ ਲਾਗੂ ਕੀਤੀ ਜਾਵੇ। ਕੱਚੇ ਕਾਮਿਆਂ ਨੇ ਇਹ ਵੀ ਮੰਗ ਕੀਤੀ ਕਿ ਪਨਬੱਸ ਦੇ ਡਾਟਾ ਐਂਟਰੀ ਅਪਰੇਟਰਾਂ ਦੀ ਤਨਖਾਹ ਵਿੱਚ ਵਾਧਾ ਲਾਗੂ ਕੀਤਾ ਜਾਵੇ ਅਤੇ ਪੀ.ਆਰ.ਟੀ.ਸੀ. ਦੀ ਐਡਵਾਂਸ ਬੁਕਿੰਗ ਕੀਤੀ ਜਾਵੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h