PSTET Exams: ਬੀਤੇ ਕੱਲ੍ਹ ਪੀਐਸਟੀਈਟੀ ਵਿੱਚ ਹੋਈਆਂ ਗੜਬੜੀ ਤੋਂ ਬਾਅਦ ਸਰਕਾਰ ਐਕਸ਼ਨ ਵਿੱਚ ਦਿਖਾਈ ਦੇ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਸ਼ੀਆਂ ਨੂੰ ਤੁਰੰਗ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਕਿਹਾ ਕਿ ਪੇਪਰ ਲੀਕ ਮਤਲਬ ਲੱਖਾਂ ਵਿੱਦਿਆਰਥੀਆਂ ਨਾਲ ਧੋਖਾ। ਮੁੱਖ ਮੰਤਰੀ ਨੇ ਲਿਖਿਆ ਹੈ ਕਿ, ‘ਪੇਪਰ ਲੀਕ.. ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ। ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ। ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ। ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗ੍ਰਿਫਤਾਰੀ ਦੇ ਨਿਰਦੇਸ਼।
ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼ ..
— Bhagwant Mann (@BhagwantMann) March 13, 2023
ਦੱਸ ਦਈਏ ਕਿ ਬੀਤੇ ਐਤਵਾਰ ਨੂੰ ਹੋਏ ਟੈਟ ਦੀ ਪ੍ਰੀਖਿਆ ਉਤਰਾਂ ਨੂੰ ਹਾਈਲਾਈਟ ਕੀਤਾ ਗਿਆ ਸੀ। ਇਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ ਸੀ। ਮਾਸਟਰ ਕੇਡਰ ਦੇ ਸਮਾਜਿਕ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਲਈ ਚਾਰ ਪ੍ਰਕਾਰ ਦੇ ਪੇਪਰ ਪਾਏ ਗਏ। ਜਿੰਨਾ ਵਿੱਚ ਏ, ਬੀ , ਸੀ ਅਤੇ ਡੀ ਸੈੱਟ ਸਨ।ਕੁਲ 60 ਸਵਾਲਾਂ ਲਈ, ਹਰੇਕ ਸਵਾਲ ਦੇ ਉੱਤਰ ਲਈ ਚਾਰ ਚਾਰ ਵਿਕਲਪ ਦਿੱਤੇ ਗਏ ਸਨ। ਜਿਨ੍ਹਾਂ ਵਿੱਚੋ ਕੋਈ ਇਕ ਢੁਕਵਾਂ ਉੱਤਰ ਬਣਦਾ ਸੀ। ਪਰ ਸਹੀ ਉੱਤਰ ਨੂੰ ਪਹਿਲਾਂ ਹੀ ਗਾੜ੍ਹਾ ਕੀਤਾ ਹੋਇਆ ਸੀ। ਜਿਸ ਤੋ ਹਰੇਕ ਉਮੀਦਵਾਰ ਸਹਿਜੇ ਹੀ ਅੰਦਾਜ਼ਾ ਲਗਾ ਸਕਦਾ ਸੀ ਕਿ ਸਹੀ ਉੱਤਰ ਕਿਹੜਾ ਹੈ।
ਜਾਣੋ ਸਾਰਾ ਮਾਮਲਾ
PSTET ਪ੍ਰੀਖਿਆ ਦੇ ਸਮਾਜਿਕ ਸਿਖਿਆ ਲਈ ਤਿਆਰ ਕੀਤੇ ਗਏ ਪ੍ਰਸ਼ਨ ਪੱਤਰ ਵਿੱਚ ਉੱਤਰਾਂ ਵਜੋਂ ਦਿੱਤੇ ਗਏ ਚਾਰ ਵਿਕਲਪਾਂ ਵਿੱਚੋਂ ਸਹੀ ਵਿਕਲਪ ਪਹਿਲਾਂ ਹੀ ਮੋਟੇ ਅੱਖਰਾਂ ਵਿੱਚ ਛਾਪਿਆ ਗਿਆ ਸੀ। ਜਾਣਕਾਰੀ ਮੁਤਾਬਕ ਅਧਿਆਪਕਾਂ ਦੀ ਸਰਕਾਰੀ ਨੌਕਰੀ ਲਈ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨਾ ਲਾਜ਼ਮੀ ਯੋਗਤਾ ਹੈ ਤੇ ਇਹ ਕੇਂਦਰ ਸਰਕਾਰ ਵੱਲੋਂ ਲਗਪਗ ਹਰ ਸਾਲ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰੀ ਸਕੂਲਾਂ ਅਤੇ ਬੀਐੱਡ ਅਤੇ ਈਟੀਟੀ ਪਾਸ ਅਧਿਆਪਕ ਸਰਕਾਰੀ ਨੌਕਰੀਆਂ ਵਿੱਚ ਭਰਤੀ ਲਈ ਹੋਰ ਉਡੀਕ ਕਰ ਰਹੇ ਹਨ।
ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਐਤਵਾਰ ਨੂੰ ਲਈ ਗਈ। ਇਹ ਟੈਸਟ ਇਸ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਪੰਜਾਬ ਸਰਕਾਰ ਵਲੋਂ ਲਿਆ ਗਿਆ। ਜੀ.ਐਨ.ਡੀ.ਯੂ ਇਸ ਪ੍ਰੀਖਿਆ ਲਈ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਪੇਪਰ ਤਿਆਰ ਕਰਨ ਅਤੇ ਇਸ ਦਾ ਨਤੀਜਾ ਪ੍ਰਾਪਤ ਕਰਨ ਤੱਕ ਦੀ ਜ਼ਿੰਮੇਵਾਰੀ ਖੁਦ ਇਸ ਦੇ ਸਟਾਫ ਦੀ ਲਗਾਈ ਗਈ ਸੀ। ਟੈਟ ਪ੍ਰਸ਼ਨ ਪੱਤਰ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਹਰੇਕ ਪ੍ਰਸ਼ਨ ਲਈ ਚਾਰ ਵਿਕਲਪ ਦਿੱਤੇ ਗਏ, ਜਿਨ੍ਹਾਂ ਚੋਂ ਉਮੀਦਵਾਰ ਨੂੰ ਸਹੀ ਵਿਕਲਪ ਚੁਣਨਾ ਹੈ ਅਤੇ ਪੈਨਸਿਲ ਨਾਲ ਆਪਣੇ ਬਿੰਦੂ ਨੂੰ ਗੂੜ੍ਹਾ ਕਰਨਾ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h