ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਅਦਾਲਤ ਵਿੱਚ ਮੌਜੂਦ ਰਹੇ। ਦੋਵੇਂ ਧਿਰਾਂ ਦੁਆਰਾ ਜ਼ਮਾਨਤ ਬਾਂਡ ਭਰੇ ਜਾਣਗੇ। ਬਾਦਲ ਪਿਓ-ਪੁੱਤ ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਨੂੰ ਕ੍ਰਮਵਾਰ ਸੈਸ਼ਨ ਕੋਰਟ ਫਰੀਦਕੋਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਮਨਜ਼ੂਰ ਹੋ ਗਈਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ 5 ਹੋਰ ਪੁਲੀਸ ਅਧਿਕਾਰੀਆਂ ਖ਼ਿਲਾਫ਼ 24 ਫਰਵਰੀ ਨੂੰ ਜੇਐਮਆਈਸੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਇਸ ਆਧਾਰ ‘ਤੇ ਜੇਐਮਆਈਸੀ ਅਦਾਲਤ ਨੇ ਸਾਰਿਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਨੋਟਿਸ ਜਾਰੀ ਹੋਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਮੁਲਜ਼ਮਾਂ ਨੇ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ। ਇਨ੍ਹਾਂ ਵਿੱਚੋਂ ਪ੍ਰਕਾਸ਼ ਸਿੰਘ ਬਾਦਲ ਅਤੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਨੂੰ ਸੈਸ਼ਨ ਕੋਰਟ ਤੋਂ ਹੀ ਜ਼ਮਾਨਤ ਮਿਲ ਚੁੱਕੀ ਹੈ ਜਦਕਿ ਸੁਖਬੀਰ ਸਿੰਘ ਬਾਦਲ ਤੇ ਤਤਕਾਲੀ ਐਸਐਸਪੀ ਮਾਨ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h