ਕੋਟਕਪੂਰਾ ਗੋਲੀ ਕਾਂਡ ‘ਚ ਚਾਰਜਸ਼ੀਟ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ‘ਚ ਦਾਇਰ ਅਗਾਊਂ ਜ਼ਮਾਨਤ ਦੀ ਪਟੀਸ਼ਨ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ 14 ਮਾਰਚ ਨੂੰ ਹੋਵੇਗੀ ਸੁਣਵਾਈ, ਕੋਟਕਪੂਰਾ ਦੀ ਐਸ.ਆਈ.ਟੀ. ਗੋਲੀਬਾਰੀ ਮਾਮਲੇ ‘ਚ 24 ਫਰਵਰੀ ਨੂੰ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ‘ਤੇ 6 ਮਾਰਚ ਨੂੰ ਜੇ.ਐੱਮ.ਆਈ.ਸੀ. ਅਦਾਲਤ ਨੇ ਦੋਵਾਂ ਬਾਦਲਾਂ ਅਤੇ ਹੋਰ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।






