ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿਤ ਅਕਾਲੀ ਦਲ ਦਫ਼ਤਰ ਵਿਖੇ ਰੱਖਿਆ ਗਿਆ ਸੀ । ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਅੰਤਿਮ ਦਰਸ਼ਨਾਂ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਆਂਦਾ । ਅੱਜ ਦੁਪਹਿਰ 1 ਵਜੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।
ਪਿੰਡ ਦੇ ਸ਼ਮਸ਼ਾਨਘਾਟ ਵਿੱਚ ਜਗ੍ਹਾ ਦੀ ਘਾਟ ਕਾਰਨ ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਖੇਤਾਂ ਵਿੱਚ ਕੀਤਾ ਜਾਵੇਗਾ। ਇਸ ਦੇ ਲਈ ਦੋ ਏਕੜ ਵਿੱਚ ਲਗਾਏ ਕਿੰਨੂ ਦੇ ਬਾਗ ਨੂੰ ਪੁੱਟ ਕੇ ਪਲੇਟਫਾਰਮ ਬਣਾਉਣ ਦਾ ਕੰਮ ਚੱਲ ਰਿਹਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 25 ਅਪ੍ਰੈਲ ਦੀ ਸ਼ਾਮ 7.42 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h