ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਦੀ ਤਿਆਰੀ, ਖੇਤਾਂ ਵੱਲ ਨੂੰ ਲੈ ਕੇ ਲਿਜਾਈ ਗਈ ਮ੍ਰਿਤਕ ਦੇਹ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨਾਂ ਤੋਂ ਬਾਅਦ ਹੁਣ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ, ਜਲਦ ਹੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਨੂੰ ਸਸਕਾਰ ਲਈ ਲਿਜਾਇਆ ਜਾਵੇਗਾ।
ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰਿਆਣਾ ਦੇ ਇਨੈਲੋ ਆਗੂ ਅਭੈ ਚੌਟਾਲਾ, ਕੇਂਦਰੀ ਮੰਤਰੀ ਸੋਮਨਾਥ, ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ, ਕਾਂਗਰਸੀ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਪੁੱਜੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਮੱਥਾ ਟੇਕਿਆ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਨਾਲ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਬਾਦਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਣਗੇ। ਅੰਤਿਮ ਸੰਸਕਾਰ ਮੌਕੇ ਵੱਡੇ ਸਿਆਸੀ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h