ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ‘ਤੇ 12 ਅਗਸਤ ਤੱਕ ਚੱਲੇਗਾ।। ਮਾਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ।
ਸੰਸਦ ਦੇ ਮਾਨਸੂਨ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ 17 ਜੁਲਾਈ ਨੂੰ ਸਵੇਰੇ 11 ਵਜੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਇਹ ਵੀ ਜਿਕਰਯੋਗ ਹੈ ਕਿ ਸਰਕਾਰ ਇਸ ਸੈਸ਼ਨ ‘ਚ ਕਈ ਬਿੱਲ ਪੇਸ਼ ਕਰ ਸਕਦੀ ਹੈ।
ਸਰਕਾਰ ਸੈਸ਼ਨ ਦੌਰਾਨ ਬਿੱਲਾਂ ਨੂੰ ਪਾਸ ਕਰਵਾਉਣ ਦੀ ਕੋਸ਼ਿਸ਼ ਕਰੇਗੀ। ਚਰਚਾ ਹੈ ਕਿ ਵਿਰੋਧੀ ਪਾਰਟੀਆਂ ਮਹਿੰਗਾਈ, ਈਡੀ, ਬੇਰੁਜ਼ਗਾਰੀ ਤੋਂ ਇਲਾਵਾ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰ ਸਕਦੀਆਂ ਹਨ।
ਦੂਜੇ ਪਾਸੇ 18 ਜੁਲਾਈ ਨੂੰ ਦੇਸ਼ ਦੇ ਅਗਲੇ ਰਾਸ਼ਟਰਪਤੀ ਲਈ ਚੋਣਾਂ ਹੋਣੀਆਂ ਹਨ। ਰਾਸ਼ਟਰਪਤੀ ਚੋਣਾਂ ਦੇ ਨਤੀਜੇ 21 ਜੁਲਾਈ ਨੂੰ ਆਉਣਗੇ। ਰਾਸ਼ਟਰਪਤੀ ਅਹੁਦੇ ਲਈ ਐਨਡੀਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਵਿਚਾਲੇ ਟੱਕਰ ਹੈ।
ਜਾਣਕਾਰੀ ਅਨੁਸਾਰ ਮੌਜੂਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।