ਲੌਂਗੋਵਾਲ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਬਣੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੌਂਸਲ ਦੇ ਦਾਇਰੇ ਅਧੀਨ ਬਹੁ ਪੱਖੀ ਵਿਕਾਸ ਕਾਰਜ ਕਰਵਾਉਣ ਲਈ ਇਕਜੁੱਟ ਹੋ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਦਿਲਾਂ ਉੱਪਰ ਰਾਜ ਕਰਨ ਲਈ ਲੌਂਗੋਵਾਲ ਵਿਖੇ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਵੱਧ ਤੋਂ ਵੱਧ ਵਿਕਾਸ ਕੰਮ ਕਰਵਾਏ ਜਾਣ ਤਾਂ ਜੋ ਕੰਮ ਪੱਖੋਂ ਮਿਸਾਲ ਕਾਇਮ ਹੋ ਸਕੇ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ ਅਤੇ ਇਸੇ ਲੜੀ ਤਹਿਤ ਪਿਛਲੇ ਅੱਠ ਮਹੀਨਿਆਂ ਅੰਦਰ ਉਨ੍ਹਾਂ ਵੱਲੋਂ ਹਲਕਾ ਸੁਨਾਮ ਵਿਖੇ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਜੋਸ਼ੋ ਖਰੋਸ਼ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ 3.97 ਕਰੋੜ ਰੁਪਏ ਦੀ ਲਾਗਤ ਵਾਲੇ ਖੇਡ ਸਟੇਡੀਅਮ ਦੇ ਬਣਨ ਨਾਲ ਵੀ ਲੌਂਗੋਵਾਲ ਅਤੇ ਨੇੜਲੇ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲ ਲੌਂਗੋਵਾਲ ਲਈ 3.62 ਕਰੋੜ ਰੁਪਏ ਪ੍ਰਵਾਨ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਲੌਂਗੋਵਾਲ ਵਿਖੇ ਹੀ 1.31 ਕਰੋੜ ਨਾਲ ਬੱਸ ਸਟੈਂਡ ਬਣੇਗਾ ਅਤੇ 38 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ ਦਾ ਕਾਇਆਕਲਪ ਹੋਵੇਗਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ 31 ਮਾਰਚ ਤੱਕ ਚਾਲੂ ਹੋ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h