Punjab NRIs Affairs Minister: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਟਿਆਲਾ ਪੁੱਜ ਕੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੇ ਪੇਕਾ ਪਰਿਵਾਰ ਦਾ ਪਿਛਲੇ ਕਰੀਬ ਢਾਈ ਸਾਲ ਤੋਂ ਕਿਸੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ੇ ਹੇਠ ਦੱਬਿਆ ਜੱਦੀ ਘਰ ਛੁਡਵਾ ਕੇ ਘਰ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸੌਂਪੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਪ੍ਰਵਾਸੀ ਭਾਰਤੀਆਂ ਦੇ ਨਾਲ ਸਬੰਧਤ ਸਾਰੇ ਮਸਲੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਐਨ.ਆਰ.ਆਈ ਦੀ ਇੱਕ ਇੱਟ ਵੀ ਦੱਬਣ ਨਹੀਂ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਨੀਨਾ ਮਿੱਤਲ ਦੇ ਪਿਤਾ ਸਵਰਗੀ ਸ. ਨਿਹਾਲ ਸਿੰਘ ਢਿੱਲੋਂ ਦੇ ਪਰਿਵਾਰ ਦਾ ਇੱਥੇ ਸੇਵਕ ਕਲੋਨੀ ਸਥਿਤ ਜੱਦੀ ਘਰ, ਜੋਕਿ ਪਿਛਲੇ ਕਰੀਬ ਢਾਈ ਸਾਲਾਂ ਤੋਂ ਨਾਜਾਇਜ਼ ਕਬਜੇ ਹੇਠ ਸੀ ਅਤੇ ਪੰਜਾਬ ਸਰਕਾਰ ਵੱਲੋਂ ਦਰਖਾਸਤ ਮਿਲਣ ਤੋਂ ਬਾਅਦ 48 ਘੰਟਿਆਂ ‘ਚ ਖਾਲੀ ਕਰਵਾਉਣ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ, ਇਹ ਘਰ ਸਵਰਗੀ ਢਿੱਲੋਂ ਦੀ ਸਪੁੱਤਰੀ ਨੀਨਾ ਗਰੇਵਾਲ ਤੇ ਨੂੰਹ ਪਰਵੀਰ ਢਿੱਲੋਂ ਨੂੰ ਅੱਜ ਕਬਜਾ ਸੌਂਪ ਦਿੱਤਾ ਗਿਆ ਹੈ।
ਜਿਕਰਯੋਗ ਹੈ ਕਿ ਨੀਨਾ ਗਰੇਵਾਲ ਕੈਨੇਡਾ ਦੀ ਪਹਿਲੀ ਸਿੱਖ ਮਹਿਲਾ ਮੈਂਬਰ ਪਾਰਲੀਮੈਂਟ ਤੇ ਪਹਿਲਾ ਸਿੱਖ ਪਤੀ-ਪਤਨੀ ਜੋੜਾ ਐਮਪੀ ਵੀ ਰਹਿ ਚੁੱਕੇ ਹਨ। ਨੀਨਾ ਗਰੇਵਾਲ ਕੈਨੇਡਾ ‘ਚ 4 ਵਾਰ ਐਮ.ਪੀ. ਰਹੇ ਤੇ ਉਨ੍ਹਾਂ ਦੇ ਪਤੀ ਗੁਰਬੰਤ ਸਿੰਘ ਗਰੇਵਾਲ 3 ਵਾਰ ਐਮਪੀ ਰਹੇ ਹਨ।
ਮੈਂ ਪੰਜਾਬ ਦੇ ਸਾਰੇ NRI ਭਰਾਵਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਮਾਨ ਸਰਕਾਰ ਤੁਹਾਡੀਆਂ ਜਾਇਦਾਦਾਂ ਨੂੰ ਛੁਡਵਾਉਣ ਲਈ ਪੂਰਾ ਜ਼ੋਰ ਲਾਵੇਗੀ। ਹੁਣ ਪੰਜਾਬ ਵਿੱਚ ਗੁੰਡਾਗਰਦੀ ਨਹੀਂ ਚੱਲੇਗੀ। #Bhagwantmann #Punjab #NRI #PunjabPolice @BhagwantMann pic.twitter.com/G0DLXRNXyB
— Kuldeep Dhaliwal (@KuldeepSinghAAP) March 26, 2023
ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਨਆਰਆਈ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕਰਨ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੀਤੇ ਗਏ ਹਨ, ਜਿਸ ਦੌਰਾਨ ਆਈਆਂ 623 ਸ਼ਿਕਾਇਤਾਂ ‘ਚੋਂ 50 ਫ਼ੀਸਦੀ ਤੋਂ ਵੱਧ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਤੇ ਹੋਰਨਾਂ ‘ਤੇ ਕਾਰਵਾਈ ਜਾਰੀ ਹੈ।
ਕੈਨੇਡਾ ਦੇ ਸਾਬਕਾ ਐਮ.ਪੀ. ਨੀਨਾ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੱਦੀ ਘਰ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਉਣਾ ਇੱਕ ਬਹੁਤ ਵੱਡਾ ਹਾਂਪੱਖੀ ਸੁਨੇਹਾ ਹੈ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀ ਹਰ ਪੱਖੋਂ ਸੁਰੱਖਿਆ ਕਰਨ ਦੀ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਅ ਰਹੀ ਹੈ।
ਨੀਨਾ ਗਰੇਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਜਦੋਂ ਆਪਣਾ ਮਾਮਲਾ ਪੰਜਾਬ ਸਰਕਾਰ ਦੇ ਸਨਮੁੱਖ ਰੱਖਿਆ ਤਾਂ ਸਰਕਾਰ ਨੇ ਬਿਨ੍ਹਾਂ ਦੇਰੀ ਕੀਤਿਆਂ ਉਨ੍ਹਾਂ ਦੇ ਘਰ ਉਪਰ ਕਰੀਬ ਢਾਈ ਸਾਲਾਂ ਤੋਂ ਨਵਾਬ ਸਿੰਘ ਮਨੇਸ ਵੱਲੋਂ ਕੀਤਾ ਗਿਆ ਨਾਜਾਇਜ਼ ਕਬਜ਼ਾ ਛੁਡਵਾ ਕੇ ਸਾਡਾ ਜੱਦੀ ਘਰ ਸਾਨੂੰ ਮੁੜ ਤੋਂ ਦਿਵਾਇਆ ਹੈ ਅਤੇ ਵਿਅਕਤੀ ਖਿਲਾਫ਼ ਐਫ.ਆਈ.ਆਰ. ਵੀ ਦਰਜ਼ ਕਰ ਦਿੱਤੀ ਗਈ ਹੈ, ਜੋ ਕਿ ਹੁਣ ਜੇਲ ‘ਚ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h