ਪੰਜਾਬ ਦੇ ਪਟਿਆਲਾ ਸ਼ਹਿਰ ‘ਚ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਮੇਅਰ ਬਣਾਉਣ ‘ਚ ਕਾਮਯਾਬ ਰਹੇ ਹਨ। ਜਾਣਕਾਰੀ ਮੁਤਾਬਿਕ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਕੁੰਦਨ ਗੋਗੀਆ ਨੂੰ ਨਵਾਂ ਮੇਅਰ ਬਣਾਇਆ ਗਿਆ ਹੈ।
ਦੱਸ ਦੇਈਏ ਕਿ ਹਰਿੰਦਰ ਕੋਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ‘ਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ।
ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪਟਿਆਲਾ ਦਾ ਵਿਕਾਸ ਸਾਡੀ ਪਹਿਲੀ ਕੋਸ਼ਿਸ਼ ਰਹੇਗੀ। ਇਸ ਦੇ ਨਾਲ ਹੀ ਕਿਹਾ ਕਿ ਚੋਣਾਂ ਸਮੇਂ ਜੋ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਪੂਰਾ ਕੀਤਾ ਜਾਏਗਾ ਅਤੇ ਹਰ ਜਗਾਹ ਇਕ ਸਮਾਨ ਕੰਮ ਕੀਤਾ ਜਾਏਗਾ।
ਦੱਸਿਆ ਗਿਆ ਕਿ ਪਟਿਆਲਾ ਵਿੱਚ ਕੁੱਲ 60 ਵਾਰਡ ਹਨ। ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ 43 ਸੀਟਾਂ ਜਿੱਤੀਆਂ ਗਈਆਂ ਹਨ। ਭਾਜਪਾ ਨੂੰ 4 ਸੀਟਾਂ ਮਿਲੀਆਂ, ਕਾਂਗਰਸ ਨੂੰ ਵੀ 4 ਸੀਟਾਂ ਮਿਲੀਆਂ ਅਤੇ ਅਕਾਲੀ ਦਲ ਨੂੰ 2 ਸੀਟਾਂ ਮਿਲੀਆਂ ਹਨ ਅਤੇ ਇਸ ਤੋਂ ਇਲਾਵਾ 7 ਵਾਰਡਾਂ ਵਿੱਚ ਚੋਣਾਂ ਹੋਈਆਂ ਹੀ ਨਹੀਂ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੂੰ ਪਟਿਆਲਾ ਵਿੱਚ ਮੇਅਰ ਦੇ ਤੋਰ ਤੇ ਇੰਨੀ ਵੱਡੀ ਜਿੱਤ ਪਹਿਲੀ ਵਾਰ ਮਿਲੀ ਹੈ।