ਸ਼ਨੀਵਾਰ, ਜੁਲਾਈ 12, 2025 03:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪਟਿਆਲਾ ਜ਼ਿਲ੍ਹਾ AIF ਸਕੀਮ ਅਧੀਨ ਸਭ ਤੋਂ ਵੱਧ ਪ੍ਰੋਜੈਕਟ ਲਗਾਉਣ ਲਈ ਸਨਮਾਨਿਤ

Agricultural Infrastructure Fund (AIF) Summit: ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਨੇ ਏਆਈਐਫ ਸਕੀਮ ਤਹਿਤ ਬਹੁਤ ਤਰੱਕੀ ਕੀਤੀ ਹੈ।

by ਮਨਵੀਰ ਰੰਧਾਵਾ
ਜੂਨ 5, 2023
in ਖੇਤੀਬਾੜੀ, ਪੰਜਾਬ
0

AIF Scheme: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿੱਤੀ ਸਾਲ 2022-23 ‘ਚ ਸੂਬੇ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ (ਏ.ਆਈ.ਐਫ) ‘ਚ ਚੰਗਾ ਪ੍ਰਦਰਸ਼ਨ ਕਰਦਿਆਂ 3480 ਪ੍ਰੋਜੈਕਟਾਂ ਤੋਂ 2877 ਕਰੋੜ ਦੇ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸੰਮੇਲਨ ਦੌਰਾਨ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਜ਼ਿਲ੍ਹਿਆਂ ਨੂੰ ਸਨਮਾਨਿਤ ਕਰਦਿਆਂ ਕੀਤਾ।

ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਨੇ ਏ.ਆਈ.ਐਫ ਸਕੀਮ ਤਹਿਤ ਬਹੁਤ ਤਰੱਕੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਰਾਹੀਂ ਸੂਬੇ ਵਿੱਚ ਬਣਾਏ ਗਏ ਪ੍ਰਮੁੱਖ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਕੋਲਡ ਰੂਮ ਅਤੇ ਕੋਲਡ ਸਟੋਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਕਸਟਮ ਹਾਇਰਿੰਗ ਸੈਂਟਰ, ਵੇਅਰਹਾਊਸ, ਸੋਰਟਿੰਗ ਅਤੇ ਗਰੇਡਿੰਗ ਯੂਨਿਟ ਅਤੇ ਮੌਜੂਦਾ ਖੇਤੀਬਾੜੀ ਬੁਨਿਆਦੀ ਢਾਂਚੇ ‘ਤੇ ਸੋਲਰ ਪੈਨਲ ਸ਼ਾਮਲ ਹਨ।

ਏ.ਆਈ.ਐਫ. ਸੰਮੇਲਨ ਦੌਰਾਨ, ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਅਤੇ ਬੈਂਕਾਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਦੌਰਾਨ ਜ਼ਿਲ੍ਹਾ ਪਟਿਆਲਾ ਨੂੰ ਏਆਈਐਫ ਸਕੀਮ ਅਧੀਨ ਸਭ ਤੋਂ ਵੱਧ ਪ੍ਰੋਜੈਕਟ ਲਗਾਉਣ ਅਤੇ ਸਟੇਟ ਬੈਂਕ ਆਫ਼ ਇੰਡੀਆ ਨੂੰ 60 ਦਿਨਾਂ ਦੀ ਨਿਰਧਾਰਤ ਮਿਆਦ ਦੇ ਅੰਦਰ ਨੂੰ ਸਭ ਤੋਂ ਵੱਧ ਮਨਜ਼ੂਰਸ਼ੁਦਾ ਕਰਜ਼ੇ ਦੇਣ ਅਤੇ ਵੱਧ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਲਾਂਚ ਕੀਤੀ ਇਹ ਏਆਈਐਫ ਸਕੀਮ ਜੁਲਾਈ 2020 ਵਿੱਚ ਸ਼ੁਰੂ ਕੀਤੀ ਗਈ ਸੀ। ਏਆਈਐਫ ਸਕੀਮ ਦਾ ਉਦੇਸ਼ ਖੇਤੀਬਾੜੀ ਅਤੇ ਬਾਗਬਾਨੀ ਵੈਲਯੂ ਚੇਨਾਂ ਵਿੱਚ ਵਾਢੀ ਉਪਰੰਤ ਪ੍ਰਬੰਧਨ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ। ਸੂਬੇ ਵਿੱਚ ਏਆਈਐਫ ਸਕੀਮ ਨੂੰ ਲਾਗੂ ਕਰਨ ਵਾਸਤੇ ਬਾਗਬਾਨੀ ਵਿਭਾਗ ਸੂਬੇ ਦੀ ਨੋਡਲ ਏਜੰਸੀ ਹੈ।

ਏ.ਆਈ.ਐਫ ਸੰਮੇਲਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਅਧਿਕਾਰੀ, ਕੇ.ਏ.ਪੀ. ਸਿਨਹਾ, ਆਈ.ਏ.ਐਸ., ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ, ਬਾਗਬਾਨੀ, ਅਨੁਰਾਗ ਅਗਰਵਾਲ, ਆਈ.ਏ.ਐਸ., ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤੀ ਕਮਿਸ਼ਨਰ ਸਹਿਕਾਰਤਾ, ਅਰਸ਼ਦੀਪ ਸਿੰਘ ਥਿੰਦ, ਸਕੱਤਰ-ਬਾਗਬਾਨੀ, ਕਰਨੈਲ ਸਿੰਘ, ਆਈ.ਏ.ਐਸ., ਐਮ.ਡੀ. ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ, ਗਿਰੀਸ਼ ਦਿਆਲਨ, ਆਈ.ਏ.ਐਸ., ਐਮ.ਡੀ. ਮਾਰਕਫੈੱਡ, ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਕਮਿਸ਼ਨ ਅਤੇ ਸੈਮੂਅਲ ਪ੍ਰਵੀਨ ਕੁਮਾਰ, ਸੰਯੁਕਤ ਸਕੱਤਰ, ਖੇਤੀਬਾੜੀ ਮੰਤਰਾਲੇ, ਭਾਰਤ ਸਰਕਾਰ ਸ਼ਾਮਲ ਸਨ। ਇਸ ਤੋਂ ਇਲਾਵਾ ਇਸ ਸਮਾਗਮ ਦੌਰਾਨ ਬੈਂਕਿੰਗ ਅਤੇ ਹੋਰ ਕਰਜ਼ਾ ਦੇਣ ਵਾਲੀਆਂ ਸੰਸਥਾਵਾਂ ਦੇ ਰਾਜ ਪੱਧਰੀ ਨੁਮਾਇੰਦੇ ਅਤੇ ਨਿੱਜੀ ਤੇ ਗੈਰ-ਸਰਕਾਰੀ ਖੇਤਰ ਨਾਲ ਸਬੰਧਤ ਅਧਿਕਾਰੀ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agricultural Infrastructure Fund SummitAIF schemeChetan singh jouramajra:patialapro punjab tvpunjab cabinet ministerPunjab Horticulture Ministerpunjab newspunjabi news
Share204Tweet128Share51

Related Posts

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025
Load More

Recent News

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.