Murder in Punjabi University: ਬੀਤੇ ਦਿਨ ਪਟਿਆਲਾ ਪੰਜਾਬੀ ਯੂਨੀਵਰਸਿਟੀ ‘ਚ ਸੋਮਵਾਰ ਨੂੰ ਦੋ ਵਿਦਿਆਰਥੀ ਧੜਿਆਂ ਵਿੱਚ ਹੋਈ ਲੜਾਈ ਹੋਈ। ਇਸ ਝਗੜੇ ‘ਚ ਪਿੰਡ ਸੰਗਤਪੁਰਾ ਦੇ ਵਸਨੀਕ ਵਿਦਿਆਰਥੀ ਨਵਜੋਤ ਸਿੰਘ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।
ਦੱਸ ਦਈਏ ਕਿ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 24 ਘੰਟਿਆਂ ‘ਚ ਇਹ ਕੇਸ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮੌਕੇ ਕਤਲ ‘ਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਨਵਜੋਤ ਨੇ ਪੀਜੀ ਦਾ ਦੋ ਮਹੀਨਿਆਂ ਦੀ ਬਿਲਜੀ ਦਾ ਬਿੱਲ ਨਹੀਂ ਭਰਿਆ ਸੀ ਤੇ ਉਸ ਦੀ ਇਸ ਗੱਲ ਨੂੰ ਲੈ ਕੇ ਸਾਥੀਆਂ ਨਾਲ ਤਕਰਾਰ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਵੀ ਪਟਿਆਲਾ ਯੂਨੀਵਰਸਟੀ ਚ ਪੜਾਈ ਕਰ ਰਹੇ ਸੀ।
ਇਸ ਕਲਤ ਮਾਮਲੇ ‘ਚ ਪੁਲਿਸ ਨੇ ਇੱਕ ਬਾਹਰੀ ਵਿਅਕਤੀ ਮਨਦੀਪ ਨਿਵਾਸ ਥੇੜੀ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਵਿਦਿਆਰਥੀ ਸੰਗਠਨਾਂ ਨੇ ਇਸ ਮਾਮਲੇ ਨੂੰ ਲੈ ਕੇ ਪੀਯੂ ਇੰਜੀਨੀਅਰਿੰਗ ਵਿਭਾਗ ਅਤੇ ਵੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਪੀਯੂ ਦੀਆਂ ਵੱਖ-ਵੱਖ ਯੂਨੀਅਨਾਂ ਨੇ ਸਵੇਰੇ 9.30 ਵਜੇ ਇੰਜੀਨੀਅਰਿੰਗ ਵਿਭਾਗ ਅੱਗੇ ਰੋਸ ਮੁਜ਼ਾਹਰਾ ਕੀਤਾ ਅਤੇ ਫਿਰ 11.30 ਵਜੇ ਵੀਸੀ ਦਫ਼ਤਰ ਵਿਖੇ ਇਕੱਠੇ ਹੋ ਕੇ ਦੁਪਹਿਰ 2 ਵਜੇ ਤੱਕ ਧਰਨਾ ਦਿੱਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਅਥਾਰਟੀ ਵਿਦਿਆਰਥੀਆਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਰਹੀ ਹੈ।
ਪੀਯੂ ਦੀ ਸੁਰੱਖਿਆ ਦੀ ਹੋਵੇਗੀ ਸਮੀਖਿਆ
ਵੀਸੀ ਵੱਲੋਂ ਬਣਾਈ ਗਈ ਕਮੇਟੀ ਜੋ ਪੀਯੂ ਦੀ ਸੁਰੱਖਿਆ ਦਾ ਜਾਇਜ਼ਾ ਲਵੇਗੀ ਅਤੇ ਦੱਸੇਗੀ ਕਿ ਕਮੀਆਂ ਕਿੱਥੇ ਹਨ। ਕਮੇਟੀ ਦੇ ਸੁਝਾਅ ਅਨੁਸਾਰ ਯੂਨੀਵਰਸਿਟੀ ਦੀ ਸੁਰੱਖਿਆ ਸਬੰਧੀ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਫਿਲਹਾਲ ਕਮੇਟੀ ਵੱਲੋਂ ਦਿੱਤੇ ਗਏ ਸੁਝਾਅ ਇਹ ਹਨ ਕਿ ਬਾਹਰੀ ਲੋਕਾਂ ‘ਤੇ ਚੈਕਿੰਗ ਵਧਾਈ ਜਾਵੇਗੀ। ਹੁਣ ਇਸ ‘ਤੇ ਕੰਮ ਸ਼ੁਰੂ ਹੋ ਗਿਆ ਹੈ ਅਤੇ ਹੁਣ ਪੀਯੂ ‘ਚ ਆਊਟ-ਸਿਟਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h