ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। 2000 ਪਿੰਡ ਪਾਣੀ ਦੀ ਮਾਰ ਹੇਠ ਆਏ ਹੋਏ ਹਨ। ਬੀਤੇ ਕੱਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਜਾਣਕਾਰੀ ਅਤੇ ਹਦਾਇਤ ਦਿੱਤੀ ਸੀ ਕਿ ਜੇਕਰ ਕਿਸੇ ਜ਼ਿਲ੍ਹੇ ;ਚ ਹੜ੍ਹ ਕਰਕੇ ਹਾਲਾਤ ਠੀਕ ਨਹੀਂ ਹਨ ਤਾਂ ਉਥੋਂ ਦੇ ਡਿਪਟੀ ਕਮਿਸ਼ਨਰ ਸਕੂਲ ਨਾ ਖੋਲ੍ਹਣ ਤਾਂ ਜੋ ਬੱਚਿਆਂ ਤੇ ਟੀਚਰਾਂ ਨੂੰ ਸਕੂਲ ਆਉਣ ‘ਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।