ਪੰਜਾਬ ਤੋਂ ਇਸ ਵੇਲੇ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਵਾਰ ਫਿਰ ਪੰਜਾਬ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਦਹਿਸ਼ਤ ਫੈਲ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ, ਯਾਨੀ ਮੰਗਲਵਾਰ ਨੂੰ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਭੇਜੇ ਗਏ ਸਨ।







