ਪੰਜਾਬ ‘ਚ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ।
ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਂਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਹਲਕਿਆਂ ‘ਚ ਕਾਫ਼ੀ ਫੇਰਬਦਲ ਕੀਤਾ ਹੈ, ਇਸ ਤਹਿਤ ਪੰਜਾਬ ਸਰਕਾਰ ਨੇ ਅੱਜ 4 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ‘ਚ ਆਈ.ਏ.ਐੱਸ. ਅਤੇ ਪੀ.ਪੀ.ਐੱਸ. ਅਧਿਕਾਰੀ ਸ਼ਾਮਲ ਹਨ। ਆਈ.ਏ.ਐੱਸ. ‘ਚ ਸੁਮੀਤ ਜਰਾਂਗਲ, ਅਪਨੀਤ ਰਿਆਤ, ਅਮਨਦੀਪ ਬਾਂਸਲ ਅਤੇ ਪੀ.ਸੀ.ਐੱਸ. ‘ਚ ਜਗਜੀਤ ਸਿੰਘ ਦਾ ਨਾਂ ਸ਼ਾਮਲ ਹੈ।