Pele Passed Away: ਤਿੰਨ ਵਾਰ ਫੀਫਾ ਵਿਸ਼ਵ ਕੱਪ ਜੇਤੂ ਬ੍ਰਾਜ਼ੀਲ ਦੇ ਫੁੱਟਬਾਲਰ ਪੇਲੇ ਦਾ 82 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਕੈਲੀ ਨਾਸੀਮੈਂਟੋ ਨੇ ਆਪਣੇ ਇੰਸਟਾਗ੍ਰਾਮ ‘ਤੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ, ‘ਅਸੀਂ ਜੋ ਵੀ ਹਾਂ, ਤੁਹਾਡੇ ਕਾਰਨ ਹਾਂ। ਅਸੀਂ ਤੁਹਾਨੂੰ ਬੇਅੰਤ ਪਿਆਰ ਕਰਦੇ ਹਾਂ। ਸ਼ਾਂਤੀ ਨਾਲ ਰਹੋ।
ਦੁਨੀਆ ਦੇ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਪੇਲੇ ਫੀਫਾ ਵਿਸ਼ਵ ਕੱਪ ਤਿੰਨ ਵਾਰ ਜਿੱਤਣ ਵਾਲਾ ਇੱਕੋ ਇੱਕ ਖਿਡਾਰੀ ਹੈ। ਉਹ ਕੈਂਸਰ ਤੋਂ ਪੀੜਤ ਸਨ। 29 ਨਵੰਬਰ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਸ ਦੀ ਮੌਤ ਹੋ ਗਈ।
ਪੇਲੇ ਦਾ ਅਸਲੀ ਨਾਮ ਐਡਸਨ ਅਰਾਂਟੇਸ ਡੋ ਨਾਸੀਮੈਂਟੋ ਹੈ, ਉਸਦਾ ਜਨਮ 23 ਅਕਤੂਬਰ 1940 ਨੂੰ ਟ੍ਰੇਸ ਕੋਰਾਕੋਸ, ਮਿਨਾਸ ਗੇਰਾਇਸ ਰਾਜ, ਬ੍ਰਾਜ਼ੀਲ ਵਿੱਚ ਹੋਇਆ ਸੀ। ਪੇਲੇ ਬ੍ਰਾਜ਼ੀਲ ਲਈ ਸਭ ਤੋਂ ਵੱਧ ਗੋਲ ਕਰਨ ਵਾਲੇ ਖਿਡਾਰੀ ਹਨ। ਉਸ ਨੇ 92 ਮੈਚਾਂ ‘ਚ 77 ਗੋਲ ਕੀਤੇ ਹਨ। ਇੱਕ ਫੁੱਟਬਾਲਰ ਵਜੋਂ, ਪੇਲੇ ਫੀਫਾ ਵਿਸ਼ਵ ਕੱਪ ਤਿੰਨ ਵਾਰ ਜਿੱਤਣ ਵਾਲਾ ਇੱਕੋ ਇੱਕ ਖਿਡਾਰੀ ਹੈ। ਪੇਲੇ ਨੇ ਸਾਲ 1958, 1962 ਅਤੇ 1970 ਵਿੱਚ ਫੀਫਾ ਵਿਸ਼ਵ ਕੱਪ ਜਿੱਤਿਆ ਸੀ।
29 ਨਵੰਬਰ ਨੂੰ, ਪੇਲੇ ਨੂੰ ਸਾਹ ਲੈਣ ਵਿੱਚ ਤਕਲੀਫ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਸਾਲ 2021 ਵਿੱਚ ਕੋਲਨ ਟਿਊਮਰ ਨੂੰ ਹਟਾਉਣ ਤੋਂ ਬਾਅਦ ਉਹ ਲਗਾਤਾਰ ਕੀਮੋਥੈਰੇਪੀ ਲੈ ਰਹੇ ਸਨ। ਇੱਥੇ ਉਨ੍ਹਾਂ ਨੇ ਕੀਮੋਥੈਰੇਪੀ ਇਲਾਜ ਲਈ ਜਵਾਬ ਦੇਣਾ ਵੀ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਪੈਲੀਏਟਿਵ ਕੇਅਰ ‘ਚ ਸ਼ਿਫਟ ਕਰ ਦਿੱਤਾ ਗਿਆ।ਕੇਲੇ ਦੀ ਮੌਤ ਤੋਂ ਬਾਅਦ ਦੁਨੀਆ ਭਰ ‘ਚ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਸੋਗ ਦਾ ਮਾਹੌਲ ਹੈ। ਦੁਨੀਆ ਨੇ ਇੱਕ ਮਹਾਨ ਫੁੱਟਬਾਲਰ ਨੂੰ ਗੁਆ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h