ਦਿੱਲੀ ਦੇ ਸੀਮਾਪੁਰੀ ਇਲਾਕੇ ‘ਚ ਬੀਤੀ ਰਾਤ ਇਕ ਤੇਜ਼ ਰਫਤਾਰ ਵਾਹਨ ਨੇ ਸੜਕ ਕਿਨਾਰੇ ਮੌਜੂਦ ਲੋਕਾਂ ਨੂੰ ਦਰੜ ਦਿੱਤਾ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 1 ਜ਼ਖਮੀ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜੇ ਫੁੱਟਪਾਥ ‘ਤੇ ਸੌਂ ਰਹੇ ਸਨ। ਹੁਣ ਤੱਕ ਦੀ ਜਾਂਚ ‘ਚ ਪਤਾ ਲੱਗਾ ਹੈ ਕਿ ਜਿਸ ਵਾਹਨ ਨੇ ਇਹ ਹਾਦਸਾ ਵਾਪਰਿਆ, ਉਹ ਟੈਂਪੋ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।