ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਸੁਨਾਮ ਪਹੁੰਚੇ ਅਤੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਵਿਖੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ।
ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਇਸ ਤੋਂ ਬਾਅਦ CM ਮਾਨ ਨੇ ਮੈਮੋਰੀਅਲ ਵਿਖੇ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਕੁਝ ਚੀਜ਼ਾਂ ਨੂੰ ਵੀ ਦੇਖਿਆ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਸ਼ਹੀਦ ਊਧਮ ਸਿੰਘ ਜੀ ਦੀ ਇਹ ਧਰਤੀ ਮੇਰੀ ਜਨਮ ਭੂਮੀ ਵੀ ਹੈ ਅਤੇ ਮੇਰੀ ਕਰਮ ਭੂਮੀ ਵੀ । CM ਮਾਨ ਨੇ ਕਿਹਾ ਕਿ 21 ਸਾਲ ਦੀ ਉਮਰ ‘ਚ ਜਲ੍ਹਿਆਂਵਾਲਾ ਬਾਗ ਕਤਲਕਾਂਡ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਧਰਤੀ ‘ਤੇ ਜਲਦ ਹੀ ਸਟੇਡੀਅਮ ਉਸਾਰਿਆ ਜਾਵੇਗਾ।