Petrol Diesel Prices Today: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ (Crude Oil Price) ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ 95 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਹੋਣ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ (Petrol Diesel Price) ਕੀਮਤਾਂ ‘ਚ ਕੋਈ ਕਮੀ ਨਹੀਂ ਆਈ। ਅੰਤਰਰਾਸ਼ਟਰੀ ਬਾਜ਼ਾਰ (International Market) ‘ਚ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਭਾਰਤੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੰਬੇ ਸਮੇਂ ਤੋਂ ਸਥਿਰ ਰੱਖਿਆ ਹੋਇਆ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 17 ਅਕਤੂਬਰ ਨੂੰ ਵੀ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ‘ਤੇ ਬਰਕਰਾਰ ਹੈ।
ਚਾਰੇ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ ਦੇ ਵਿਚਕਾਰ ਭਾਰਤੀ ਤੇਲ ਕੰਪਨੀਆਂ ਆਪਣੇ ਪੁਰਾਣੇ ਘਾਟੇ ਨੂੰ ਦੇਖਦੇ ਹੋਏ ਲੰਬੇ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਨਹੀਂ ਕਰ ਰਹੀਆਂ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਖੁਦ ਇਸ ਦੀ ਜਾਣਕਾਰੀ ਪਿਛਲੇ ਮਹੀਨੇ ਦਿੱਤੀ ਸੀ।
ਭਾਰਤੀ ਪੈਟਰੋਲੀਅਮ ਕੰਪਨੀ IOCL ਮੁਤਾਬਕ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ‘ਚ ਪੈਟਰੋਲ ਦੀ ਕੀਮਤ 97.18 ਰੁਪਏ ਅਤੇ ਡੀਜ਼ਲ ਦੀ ਕੀਮਤ 90.05 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਪੈਟਰੋਲ ਦੀ ਕੀਮਤ 96.57 ਰੁਪਏ ਅਤੇ ਡੀਜ਼ਲ ਦੀ ਕੀਮਤ 89.76 ਰੁਪਏ ਪ੍ਰਤੀ ਲੀਟਰ ਹੈ।
ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਨਵੀਆਂ ਦਰਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ ਅਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਅਤੇ ਡੀਜ਼ਲ ਇੰਨਾ ਮਹਿੰਗਾ ਖਰੀਦਣਾ ਪੈ ਰਿਹਾ ਹੈ।