Petrol Diesel Price, 12 January 2023: ਅੱਜ ਸਾਲ 2023 ਦਾ 12ਵਾਂ ਦਿਨ ਹੈ। ਮਹਿੰਗਾਈ ਦੇ ਮੋਰਚੇ ‘ਤੇ ਅੱਜ ਵੀ ਆਮ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਤੇਜ਼ੀ ਦੇ ਵਿਚਕਾਰ ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਆਮ ਵਾਂਗ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।
ਹਾਲਾਂਕਿ, ਸਰਕਾਰੀ ਤੇਲ ਕੰਪਨੀਆਂ ਨੇ 12 ਜਨਵਰੀ ਨੂੰ ਵੀ ਪੈਟਰੋਲ-ਡੀਜ਼ਲ (Petrol Diesel Price) ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਇਸ ਤਰ੍ਹਾਂ ਅੱਜ ਲਗਾਤਾਰ 234ਵਾਂ ਦਿਨ ਹੈ ਜਦੋਂ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ।
ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਤੋਂ ਬਾਅਦ ਡਬਲਯੂਟੀਆਈ ਕਰੂਡ 74 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ 79 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ। ਜੁਲਾਈ 2008 ਤੋਂ ਬਾਅਦ ਇਸ ਸਾਲ ਮਾਰਚ ‘ਚ ਕੱਚੇ ਤੇਲ ਦੀਆਂ ਕੀਮਤਾਂ 140 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ ਸੀ। ਇਸ ਤੋਂ ਬਾਅਦ ਵੀ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਕਮੀ ਨਹੀਂ ਆਈ।
ਇਹ ਹੈ ਦੇਸ਼ ਦੇ ਮਹਾਨਗਰਾਂ ‘ਚ ਪੈਟਰੋਲ ਡੀਜ਼ਲ ਦੀ ਕੀਮਤਾਂ
ਫਿਲਹਾਲ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉੱਥੇ ਹੀ ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਜਦਕਿ ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਦੂਜੇ ਪਾਸੇ ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਇੱਥੇ ਮਿਲਦੈ ਸਭ ਤੋਂ ਮਹਿੰਗਾ ਪੈਟਰੋਲ-ਡੀਜ਼ਲ
ਰਾਜਸਥਾਨ ਦੇ ਗੰਗਾਨਗਰ ਤੇ ਹਨੂੰਮਾਨਗੜ੍ਹ ਜ਼ਿਲ੍ਹਿਆਂ ਵਿੱਚ ਸਭ ਤੋਂ ਮਹਿੰਗਾ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ। ਗੰਗਾਨਗਰ ‘ਚ ਪੈਟਰੋਲ ਦੀ ਕੀਮਤ 113.48 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 98.24 ਰੁਪਏ ਪ੍ਰਤੀ ਲੀਟਰ ਹੈ। ਜਦਕਿ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਪੈਟਰੋਲ 112.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 97.39 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਇੱਥੇ ਮਿਲਦਾ ਹੈ ਸਭ ਤੋਂ ਸਸਤਾ ਪੈਟਰੋਲ-ਡੀਜ਼ਲ
ਪੋਰਟ ਬਲੇਅਰ ‘ਚ ਸਭ ਤੋਂ ਸਸਤਾ ਪੈਟਰੋਲ-ਡੀਜ਼ਲ ਵਿਕ ਰਿਹਾ ਹੈ। ਜਿੱਥੇ ਪੈਟਰੋਲ ਦੀ ਕੀਮਤ 84.10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 79.74 ਰੁਪਏ ਪ੍ਰਤੀ ਲੀਟਰ ਹੈ।
12 ਜਨਵਰੀ 2023 ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ
ਦਿੱਲੀ : ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ : ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
ਕੋਲਕਾਤਾ : ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਚੇਨਈ : ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਬੈਂਗਲੁਰੂ : ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h