Petrol Diesel Price Today, 6 February 2023: 6 ਫਰਵਰੀ ਨੂੰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਲਈ ਖੁਸ਼ਖਬਰੀ ਹੈ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ 6 ਫਰਵਰੀ, 2023 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ, ਜਿਸ ‘ਚ ਕੋਈ ਵਾਧਾ ਨਹੀਂ ਕੀਤਾ ਗਿਆ। ਇਸ ਤਰ੍ਹਾਂ ਲਗਾਤਾਰ 258 ਦਿਨਾਂ ਤੋਂ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ।
ਇਸ ਤੋਂ ਇਲਾਵਾ ਕੇਰਲ ਅਤੇ ਪੰਜਾਬ ‘ਚ ਪੈਟਰੋਲ-ਡੀਜ਼ਲ ਮਹਿੰਗਾ ਹੋ ਗਿਆ ਹੈ। ਦਰਅਸਲ, ਕੇਰਲ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਸ਼ਰਾਬ ‘ਤੇ ਸਮਾਜਿਕ ਸੁਰੱਖਿਆ ਟੈਕਸ ਲਗਾਉਣ ਦਾ ਪ੍ਰਸਤਾਵ ਰੱਖਿਆ। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਇਆ ਹੈ। ਇਸ ਤੋਂ ਬਾਅਦ ਸੂਬੇ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧ ਗਈਆਂ ਹਨ।
ਇੱਥੇ ਮਿਲਦੈ ਸਭ ਤੋਂ ਮਹਿੰਗਾ ਪੈਟਰੋਲ ਅਤੇ ਡੀਜ਼ਲ
ਰਾਜਸਥਾਨ ਦੇ ਗੰਗਾਨਗਰ ਅਤੇ ਹਨੂੰਮਾਨਗੜ੍ਹ ਜ਼ਿਲ੍ਹਿਆਂ ‘ਚ ਸਭ ਤੋਂ ਮਹਿੰਗਾ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ। ਗੰਗਾਨਗਰ ‘ਚ ਪੈਟਰੋਲ ਦੀ ਕੀਮਤ 113.48 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 98.24 ਰੁਪਏ ਪ੍ਰਤੀ ਲੀਟਰ ਹੈ। ਜਦਕਿ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਪੈਟਰੋਲ 112.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 97.39 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਜਾਣੋ 6 ਫਰਵਰੀ 2023 ਨੂੰ ਪੈਟਰੋਲ-ਡੀਜ਼ਲ ਦੀ ਕੀਮਤ
ਦਿੱਲੀ : ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ : ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
ਕੋਲਕਾਤਾ : ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਚੇਨਈ : ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਬੈਂਗਲੁਰੂ : ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ।
ਜਾਣੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਅੱਜ ਦੀ ਕੀਮਤ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ। ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ ਸਿਟੀ ਕੋਡ ਦੇ ਨਾਲ 9224992249 ‘ਤੇ RSP ਭੇਜ ਸਕਦੇ ਹਨ ਅਤੇ BPCL ਗਾਹਕ RSP 9223112222 ‘ਤੇ ਭੇਜ ਸਕਦੇ ਹਨ। ਜਦੋਂ ਕਿ, ਐਚਪੀਸੀਐਲ ਖਪਤਕਾਰ 9222201122 ‘ਤੇ HP ਕੀਮਤ ਭੇਜ ਕੇ ਕੀਮਤ ਜਾਣ ਸਕਦੇ ਹਨ।
ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਗਿਰਾਵਟ ਤੋਂ ਬਾਅਦ ਡਬਲਯੂਟੀਆਈ ਕਰੂਡ 73 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ 80 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ। ਜੁਲਾਈ 2008 ਤੋਂ ਬਾਅਦ ਇਸ ਸਾਲ ਮਾਰਚ ਵਿੱਚ ਕੱਚੇ ਤੇਲ ਦੀਆਂ ਕੀਮਤਾਂ 140 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ ਸੀ। ਇਸ ਤੋਂ ਬਾਅਦ ਵੀ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਕਮੀ ਨਹੀਂ ਆਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h