Petrol Diesel Price Today: ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ (Petrol Diesel ) ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੇ ਪੰਜ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਰਾਸ਼ਟਰੀ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਆਖਰੀ ਬਦਲਾਅ 21 ਮਈ 2022 ਨੂੰ ਹੋਇਆ ਸੀ।
ਚਾਰ ਮਹਾਨਗਰਾਂ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਵਿੱਚ ਮਿਲ ਰਿਹਾ ਹੈ। ਚੇਨਈ ਵਿੱਚ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਸ਼ਹਿਰਾਂ ‘ਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
- ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਹੈ।
- ਬੈਂਗਲੁਰੂ ‘ਚ ਪੈਟਰੋਲ ਦੀ ਕੀਮਤ 101.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 87.89 ਰੁਪਏ ਪ੍ਰਤੀ ਲੀਟਰ ਹੈ।
- ਨੋਇਡਾ ਵਿੱਚ ਇੱਕ ਲੀਟਰ ਪੈਟਰੋਲ 96.92 ਰੁਪਏ ਅਤੇ ਇੱਕ ਲੀਟਰ ਡੀਜ਼ਲ 90.08 ਰੁਪਏ ਵਿੱਚ ਮਿਲ ਰਿਹਾ ਹੈ।
- ਗੁਰੂਗ੍ਰਾਮ ‘ਚ ਪੈਟਰੋਲ 97.04 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.91 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਆਸ਼ੂ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਵਲੋਂ ਕੀਤੀ ਗਈ ਇਕ ਹੋਰ ਵੱਡੀ ਕਾਰਵਾਈ, ਨਵਾਂ ਘੁਟਾਲਾ ਆਇਆ ਸਾਹਮਣੇ
ਇਹ ਵੀ ਪੜ੍ਹੋ : ਮੋਦੀ ਸਰਕਾਰ ਨੇ ਰੱਦੀ ਵੇਚ ਕਮਾਏ 254 ਕਰੋੜ ਰੁਪਏ, ਸੈਂਟਰਲ ਵਿਸਟਾ ਜਿੰਨੀ ਖਾਲੀ ਹੋਈ ਥਾਂ ‘ਤੇ ਬਣਾਈ ਕੰਟੀਨ
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ:
Android: https://bit.ly/3VMis0h