Petrol Diesel Price Updates: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਦਰਮਿਆਨ ਭਾਰਤੀ ਤੇਲ ਕੰਪਨੀਆਂ ਨੇ 10 ਦਸੰਬਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਸਮੇਤ ਦੇਸ਼ ਭਰ ਦੇ ਸਾਰੇ ਸ਼ਹਿਰਾਂ ‘ਚ ਵਾਹਨਾਂ ਦੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ, ਰਾਸ਼ਟਰੀ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ।
21 ਮਈ ਨੂੰ ਘਟਾਈ ਗਈ ਸੀ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ
ਦੱਸ ਦੇਈਏ ਕਿ ਸਰਕਾਰ ਨੇ 21 ਮਈ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਸਰਕਾਰ ਵੱਲੋਂ ਪੈਟਰੋਲ ‘ਤੇ 8 ਰੁਪਏ ਅਤੇ ਡੀਜ਼ਲ ‘ਤੇ 6 ਰੁਪਏ ਐਕਸਾਈਜ਼ ਡਿਊਟੀ ਦੀ ਕਟੌਤੀ ਕਰਨ ਤੋਂ ਬਾਅਦ ਦੇਸ਼ ਭਰ ‘ਚ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਉਦੋਂ ਤੋਂ ਰਾਸ਼ਟਰੀ ਪੱਧਰ ‘ਤੇ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਰਾਜ-ਪੱਧਰ ਦੇ ਟੈਕਸਾਂ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਹੁੰਦੀਆਂ ਹਨ।
ਮਹਾਨਗਰਾਂ ਵਿੱਚ ਤੇਲ ਦੀ ਕੀਮਤ
ਦਿੱਲੀ 96.72 89.62
ਮੁੰਬਈ 106.31 94.27
ਕੋਲਕਾਤਾ 106.03 92.76
ਚੇਨਈ 102.63 94.24
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਹੁੰਦੀਆਂ ਰਹਿੰਦੀਆਂ ਹਨ ਅਪਡੇਟ
ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੇ ਆਧਾਰ ‘ਤੇ ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਅਪਡੇਟ ਕਰਦੀਆਂ ਹਨ। ਹਾਲਾਂਕਿ ਪਿਛਲੇ ਲੰਬੇ ਸਮੇਂ ਤੋਂ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: 39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h