Petrol Price Today: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਪਰ ਭਾਰਤ ‘ਚ ਪਿਛਲੇ ਕਾਫੀ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ (Petrol Price ) ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਕੇਂਦਰ ਸਰਕਾਰ ਨੇ 22 ਮਈ ਨੂੰ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਉਦੋਂ ਤੋਂ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਗਈ ਹੈ।
ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਉਛਾਲ ਨਾਲ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 98 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਹੈ। ਇਸ ਦੇ ਨਾਲ ਹੀ ਭਾਰਤੀ ਤੇਲ ਕੰਪਨੀਆਂ ਮੁਤਾਬਕ ਅੱਜ (ਸ਼ਨੀਵਾਰ) 5 ਨਵੰਬਰ ਨੂੰ ਵੀ ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ਤੋਂ ਮੁੰਬਈ ਅਤੇ ਕੋਲਕਾਤਾ ਤੋਂ ਚੇਨਈ ਤੱਕ ਸਾਰੇ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।
ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ (ਸ਼ਨੀਵਾਰ) ਵੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਦੂਜੇ ਪਾਸੇ ਜੇਕਰ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਇਸ ਤੋਂ ਇਲਾਵਾ ਚੇਨਈ ‘ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ‘ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਇਹ ਵੀ ਪੜ੍ਹੋ : ਸ਼ਿਵ ਸੈਨਾ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਦੀ ਜਿੰਮੇਵਾਰੀ ਇਸ ਵੱਡੇ ਗੈਂਗਸਟਰ ਨੇ ਲਈ, ਪੋਸਟ ਪਾ ਦੱਸਿਆ..