ਐਤਵਾਰ, ਜੁਲਾਈ 5, 2026 01:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ

Amritsar News: ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਹਿਮ ਸੋਮਾ ਹੈ।

by ਮਨਵੀਰ ਰੰਧਾਵਾ
ਮਈ 13, 2023
in ਪੰਜਾਬ
0

Central Sikh Museum: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ ਲਗਾਈਆਂ ਗਈਆਂ।

ਜਥੇਦਾਰ ਦਲੀਪ ਸਿੰਘ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਹੇ ਹਨ, ਜਦਕਿ ਭਾਈ ਅਮਰਜੀਤ ਸਿੰਘ ਖੇਮਕਰਨ 1984 ’ਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਹਨ। ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੇ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਹਿਮ ਸੋਮਾ ਹੈ ਅਤੇ ਇਥੇ ਕੌਮ ਲਈ ਘਾਲਣਾ ਘਾਲਣ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕਰਕੇ ਕੌਮੀ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦਲੀਪ ਸਿੰਘ ਤਲਵੰਡੀ ਨੇ ਲੰਮਾਂ ਸਮਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ। ਭਾਈ ਗਰੇਵਾਲ ਨੇ ਕਿਹਾ ਕਿ ਜਥੇਦਾਰ ਦਲੀਪ ਸਿੰਘ ਨੇ ਜੈਤੋ ਦੇ ਮੋਰਚੇ ਅਤੇ ਪੰਜਾਬੀ ਸੂਬਾ ਮੋਰਚਾ ਵਿਚ ਸਰਗਰਮ ਭੂਮਿਕਾ ਨਿਭਾਈ।

ਜਥੇਦਾਰ ਦਲੀਪ ਸਿੰਘ ਨੇ 1955 ਵਿਚ ਮਾਸਟਰ ਤਾਰਾ ਸਿੰਘ ਨਾਲ ਮਰਨ ਵਰਤ ਰੱਖਿਆ ਅਤੇ ਸਿੰਘਾਂ ਦੇ ਜਥੇ ਲੈ ਕੇ ਦਿੱਲੀ ਜਾ ਕੇ ਗ੍ਰਿਫ਼ਤਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਕਾਰਨ ਕਾਂਗਰਸ ਸਰਕਾਰ ਨੇ ਜਥੇਦਾਰ ਦਲੀਪ ਸਿੰਘ ਦੇ ਘਰ ਦੀ ਕੁਕਰੀ ਵੀ ਕਰ ਦਿੱਤੀ ਸੀ। ਭਾਈ ਗਰੇਵਾਲ ਨੇ ਕਿਹਾ ਕਿ ਇਸੇ ਤਰ੍ਹਾਂ ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦਾ ਯੋਗਦਾਨ ਵੀ ਮਿਸਾਲੀ ਹੈ। ਉਨ੍ਹਾਂ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਦੌਰਾਨ 6 ਜੂਨ 1984 ਨੂੰ ਭਾਰਤੀ ਫ਼ੌਜਾਂ ਦਾ ਮੁਕਾਬਲਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਥਕ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ।

ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਜਥੇਦਾਰ ਦਲੀਪ ਸਿੰਘ ਤੇ ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦੇ ਪਰਿਵਾਰਕ ਮੈਂਬਰ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਸਤਨਾਮ ਸਿੰਘ ਰਿਆੜ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਗੁਰਤਿੰਦਰਪਾਲ ਸਿੰਘ, ਗਿਆਨੀ ਪ੍ਰਤਾਪ ਸਿੰਘ, ਸ਼ਹੀਦ ਭਾਈ ਦਲੀਪ ਸਿੰਘ ਦੇ ਸਪੁੱਤਰ ਗੁਰਚਰਨ ਸਿੰਘ, ਨਰਿੰਦਰ ਸਿੰਘ, ਗੁਰਭੇਜ ਸਿੰਘ, ਸ਼ਹੀਦ ਭਾਈ ਅਮਰਜੀਤ ਸਿੰਘ ਦੀ ਪਤਨੀ ਬੀਬੀ ਮਲਕੀਤ ਕੌਰ, ਭਰਾ ਜਗਤਾਰ ਸਿੰਘ, ਗੁਰਜੰਟ ਸਿੰਘ, ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਨਰਾਇਣ ਸਿੰਘ ਚੌੜਾ, ਸਤਨਾਮ ਸਿੰਘ ਆਦਿ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarCentral Sikh MuseumJathedar Dalip Singh Talwandipro punjab tvpunjab newspunjabi newssgpcShaheed Bhai Amarjit Singh Khemkaran
Share230Tweet144Share57

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗ

ਜੁਲਾਈ 3, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.