Chandigarh violence: ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ ਹੈ। ਇਸ ਪ੍ਰਦਰਸ਼ਨ ਦੌਰਾਨ 8 ਫਰਵਰੀ ਨੂੰ ਸੀਐਮ ਰਿਹਾਈਸ਼ ਵੱਲ ਕੂਚ ਕਰ ਰਹੇ ਜੱਥੇ ਅਤੇ ਪੁਲਿਸ ਦਰਮਿਆਨ ਮਾਹੌਲ ਤਣਾਅਪੂਰਨ ਹੋ ਗਿਆ।
ਇਸ ਹਿੰਸਕ ਘਟਨਾ ਵਿੱਚ ਚੰਡੀਗੜ੍ਹ ਪੁਲਿਸ ਦੇ ਕਈ ਜਵਾਨ ਜ਼ਖਮੀ ਹੋ ਗਏ ਸੀ। ਪ੍ਰਦਰਸ਼ਨਕਾਰੀਆਂ ਵੱਲੋਂ ਕਈ ਸਰਕਾਰੀ ਵਾਹਨਾਂ ਦੀ ਭੰਨਤੋੜ ਕੀਤੀ। ਕਈ ਹਮਲਾਵਰ ਮੂੰਹ ਲੁਕਾ ਕੇ ਹਮਲਾ ਕਰ ਰਹੇ ਸੀ। ਕਰੀਬ ਇੱਕ ਦਰਜਨ ਪੁਲਿਸ ਬੈਰੀਕੇਡਾਂ ਅਤੇ ਵਾਹਨਾਂ ਤੋਂ ਅਸਲਾ ਅਤੇ ਹੋਰ ਸਮਾਨ ਲੁੱਟਿਆ ਗਿਆ। ਹਮਲਾਵਰਾਂ ਕੋਲ ਤਲਵਾਰਾਂ, ਗੰਡਾਸੀ, ਡੰਡੇ ਤੇ ਹੋਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।
ਦੱਸ ਦਈਏ ਕਿ ਹੁਣ ਇਸ ਪੁਲਿਸ ਨੇ 8 ਫਰਵਰੀ ਦੀ ਘਟਨਾ ਦੌਰਾਨ ਪੁਲਿਸ ’ਤੇ ਹਮਲਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕਰ ਦਿੱਤੀਆਂ ਹਨ। ਪੁਲਿਸ ਨੇ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਉਨ੍ਹਾਂ ਨੂੰ ਆਪਣੀ ਜਾਣਕਾਰੀ ਦੇਣ ਲਈ ਕਿਹਾ ਹੈ। ਪੁਲਿਸ ਨੇ 10 ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਚੋਂ 3 ਦੇ ਨਾਂ ਹਰਦੀਪ ਸਿੰਘ ਬਰਾੜ, ਹਰਮਨਦੀਪ ਸਿੰਘ ਤੂਫਾਨ ਅਤੇ ਸਤਵੰਤ ਸਿੰਘ ਸੰਧੂ ਲੁਧਿਆਣਾ ਦੇ ਹਨ।
ਦੱਸ ਦੇਈਏ ਕਿ ਸੈਕਟਰ 36 ਥਾਣੇ ਦੀ ਪੁਲਿਸ ਨੇ ਘਟਨਾ ਸਬੰਧੀ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਬਾਰੇ ਜਾਣਕਾਰੀ ਈਮੇਲ firno.63@gmail.com ਜਾਂ ਵ੍ਹੱਟਸਐਪ ਨੰਬਰ 98759-84001 ‘ਤੇ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਨੂੰ 10,000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦੀ ਸੂਚਨਾ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h