ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਤੋਂ ਬਾਅਦ ਪੰਜਾਬ ‘ਚ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਪੰਜਾਬ ਵਿੱਚ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਬਿਆਸ ਅਤੇ ਸਤਲੁਜ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। 4 ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਰੂਪਨਗਰ ਦੇ ਕਈ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਪਰ ਹੁਣ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਕਾਰਜ ਸ਼ੁਰੂ ਹੋ ਗਿਆ ਹੈ।
ਯੂਨਾਈਟਿਡ ਸਿੱਖ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਰੂਪਨਗਰ ਵਿੱਚ ਮੋਰਚਾ ਸੰਭਾਲ ਲਿਆ ਹੈ। ਯੂਨਾਈਟਿਡ ਸਿੱਖਸ ਵੱਲੋਂ ਰੂਪਨਗਰ ਦੇ ਪਿੰਡਾਂ ਲਈ ਮੋਟਰ ਬੋਟ ਦਿੱਤੀ ਗਈ ਹੈ। ਜਦੋਂਕਿ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਭੰਮ ਵਿੱਚ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਐਨਡੀਆਰਐਫ ਦੀਆਂ ਟੀਮਾਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਬਚਾਇਆ।
ਇਸ ਦੇ ਨਾਲ ਹੀ ਗੁਰਦਾਸਪੁਰ ਵਿੱਚ ਵੀ ਐਨ.ਡੀ.ਆਰ.ਐਫ. ਐਨਡੀਆਰਐਫ ਦੀਆਂ ਟੀਮਾਂ ਮੋਟਰ ਬੋਟ ਦੀ ਮਦਦ ਨਾਲ ਬਿਆਸ ਦੇ ਆਸਪਾਸ ਦੇ ਇਲਾਕੇ ਵਿੱਚ ਪਹੁੰਚ ਗਈਆਂ ਹਨ ਅਤੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਪੰਜਾਬ ‘ਚ ਹੜ੍ਹ ਅਤੇ ਬਚਾਅ ਮੁਹਿੰਮ ਦੀਆਂ ਤਸਵੀਰਾਂ…
ਪੰਜਾਬ ‘ਚ ਇੱਕ ਵਾਰ ਫਿਰ ਹੜ੍ਹਾਂ ਦੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ।ਸਤਲੁਜ ਨਦੀ ‘ਤੇ ਬਣਿਆ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਬੰਨ੍ਹ ਤੇ ਬਿਆਸ ਨਦੀ ‘ਤੇ ਬਣਿਆ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ਦੇ ਕਰੀਬ ਪਹੁੰਚ ਚੁੱਕੇ ਹਨ।ਬੀਤੇ ਦਿਨ ਤਕਰੀਬਨ 35 ਸਾਲ ਦੇ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵਧੇਰੇ ਖੁੱਲ੍ਹੇ ਗਏ ਸੀ, ਜਿਨ੍ਹਾਂ ਨੂੰ ਦੇਰ ਰਾਤ ਬੰਦ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h