ਜੰਮੂ-ਕਸ਼ਮੀਰ ਬਾਰੇ ਅੱਜ ਹੋਣ ਵਾਲੀ ਅਹਿਮ ਸਰਬ ਪਾਰਟੀ ਬੈਠਕ ਤੋਂ ਕੁਝ ਘੰਟਾ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਉਪ ਰਾਜਪਾਲ ਮਨੋਜ ਸਿਨਹਾ ਬੈਠਕ ਦੀ ਵਿਆਪਕ ਰੂਪ ਰੇਖਾ ’ਤੇ ਵਿਚਾਰ ਵਟਾਂਦਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੇ। ਪ੍ਰਧਾਨ ਮੰਤਰੀ ਵੱਲੋਂ ਜੰਮੂ ਕਸ਼ਮੀਰ ਦੀਆਂ ਮੁੱਖ ਧਾਰਾ ਦੀਆਂ ਪਾਰਟੀਆਂ ਦੇ 14 ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ।