ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਦੇ ਨਾਮ ਸੰਬੋਧਨ ‘ਚ ਬੀਤੇ ਕੱਲ੍ਹ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ।ਮੋਦੀ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਅੱਜ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਪ੍ਰੈਸ ਕਾਨਫਰੰਸ ਕੀਤੀ ਹੈ।ਪ੍ਰਿਯੰਕਾ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੁਣ ਯੂ.ਪੀ ਦੇ ਲਖੀਮਪੁਰ ਖੀਰੀ ‘ਚ ਗੱਡੀ ਹੇਠਾਂ ਕੁਚਲਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਨਿਆਂ ਮਿਲੇ।
..@narendramodi जी अगर देश के किसानों के प्रति आपकी नीयत सचमुच साफ है तो आज अपने केंद्रीय गृह राज्यमंत्री के साथ मंच पर विराजमान मत होईये, उनको बर्खास्त कीजिये।
प्रधानमंत्री जी को मेरा पत्र। pic.twitter.com/5XNAmAjmvN
— Priyanka Gandhi Vadra (@priyankagandhi) November 20, 2021
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ, ” ਲਖੀਮਪੁਰ ਖੀਰੀ ‘ਚ ਕਿਸਾਨਾਂ ਦੇ ਕੁਚਲਣ ਦਾ ਦੋਸ਼ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ‘ਤੇ ਲੱਗਾ ਹੈ।
ਪਰ ਬੀਜੇਪੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਲੱਗੀ ਹੋਈ ਹੈ।ਜੇਕਰ ਤੁਸੀਂ ਦੋੋਸ਼ੀਆਂ ਦੇ ਨਾਲ ਸਟੇਜ ਸਾਂਝਾ ਕਰਦੇ ਹੋ ਤਾਂ ਸਿੱਧਾ ਸੰਦੇਸ਼ ਜਾਵੇਗਾ ਕਿ ਤੁਸੀਂ ਕਿਸਾਨਾਂ ਨੂੰ ਕੁਚਲਣ ਵਾਲੇ ਲੋਕਾਂ ਨੂੰ ਸ਼ਹਿ ਦੇ ਰਹੇ ਹੋ।ਉਨ੍ਹਾਂ ਨੇ ਕਿਹਾ ਕਿ ”ਇਹ 700 ਤੋਂ ਜਿਆਦਾ ਸ਼ਹੀਦ ਕਿਸਾਨਾਂ ਦਾ ਅਪਮਾਨ ਹੋਵੇਗਾ।”