ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਪੰਜਾਬ ਸਰਕਾਰ ਵੱਲੋਂ ਜੋ ਢਿੱਲ ਵਰਤੀ ਗਈ ਹੈ। ਉਸਦਾ ਭਾਜਪਾ ਵਰਕਰਾਂ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ ਵੀ ਇਸ ਦਾ ਵਿਰੋਧ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਵੀ ਇਸ ਦਾ ਵਿਰੋਧ ਕੀਤਾ ਹੈ।
पंजाब मैं हर एक व्यक्ति की सुरक्षा की ज़िम्मेदारी पंजाब सरकार की है..भले कितने भी मतभेद हो, प्रधान मंत्री की सुरक्षा में चूक बेहद चिंताजनक है..
— Bhagwant Mann (@BhagwantMann) January 5, 2022
Any lapse in security of the Prime Minister is unacceptable. Whatever our differences maybe, every State Government must provide highest level of security for the Prime Minister.
— Raghav Chadha (@raghav_chadha) January 5, 2022
ਉਨ੍ਹਾਂ ਕਿਹਾ ਕਿ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸਾਡੇ ਮਤਭੇਦ ਭਾਵੇਂ ਕੁਝ ਵੀ ਹੋਣ, ਹਰ ਸੂਬਾ ਸਰਕਾਰ ਨੂੰ ਪ੍ਰਧਾਨ ਮੰਤਰੀ ਲਈ ਉੱਚ ਪੱਧਰੀ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ। ਕੁਝ ਇਸੇ ਤਰ੍ਹਾਂ ਦਾ ਹੀ ਟਵੀਟ ਕੁਝ ਸਮੇਂ ਪਹਿਲਾਂ ਭਗਵੰਤ ਮਾਨ ਵੱਲੋਂ ਵੀ ਸ਼ੇਅਰ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ। ਜਿੰਨੇ ਮਰਜ਼ੀ ਮਤਭੇਦ ਹੋਣ, ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਚੁਕ ਬੇਹੱਦ ਚਿੰਤਾਜਨਕ ਹੈ