ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਮੰਤਰੀ ਮੰਡਲ ਬੈਠਕ ਦੀ ਪ੍ਰਧਾਨਗੀ ਕਰਨਗੇ, ਜਿਸ ਵਿਚ ਪ੍ਰਧਾਨ ਮੰਤਰੀ ਕੋਵਿਡ ਸਥਿਤੀ ਬਾਰੇ ਵਿਚਾਰ ਵਟਾਂਦਰੇ ਤੇ ਕੁਝ ਮੰਤਰਾਲਿਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਇਹ ਬੈਠਕ ਭਲਕੇ ਸ਼ਾਮ ਨੂੰ ਹੋਵੇਗੀ | ਸੂਤਰਾਂ ਨੇ ਦੱਸਿਆ ਕਿ ਬੈਠਕ ਵਿਚ ਸੜਕ ਅਤੇ ਟ੍ਰਾਂਸਪੋਰਟ ਮੰਤਰਾਲੇ ਅਤੇ ਸ਼ਹਿਰੀ ਹਵਾਬਾਜ਼ੀ ਅਤੇ ਦੂਰਸੰਚਾਰ ਮੰਤਰਾਲਿਆਂ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਬੈਠਕ ਦੌਰਾਨ ਕੋਵੀਡ-19 ਸਥਿਤੀ ‘ਤੇ ਵਿਆਪਕ ਵਿਚਾਰ ਵਟਾਂਦਰੇ ਦੀ ਸੰਭਾਵਨਾ ਹੈ।