ਕੁਝ ਸਮੇਂ ਪਹਿਲਾ ਹੀ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਕਨ੍ਹਈਆ ਕੁਮਾਰ ਜੋ ਕਿ ਭਾਜਪਾ ‘ਤੇ ਸ਼ੁਰੂ ਤੋਂ ਹੀ ਹਮਲਾਵਰ ਰਹੇ ਹਨ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਦੀ ਰੱਦ ਹੋਈ ਰੈਲੀ ਨੂੰ ਲੈ ਕੇ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿਉਨ੍ਹਾਂ ਕਿਹਾ ਕਿ ਪੀ.ਐਮ. ਮੋਦੀ ਪਾਕਿਸਤਾਨ ਜਾ ਕੇ ਬਿਰਆਨੀ ਤਾਂ ਖਾ ਸਕਦੇ ਹਨ ਉਥੇ ਉਨ੍ਹਾਂ ਨੂੰ ਡਰ ਨਹੀਂ ਲੱਗਦਾ ਹਾਂ ਆਪਣੇ ਹੀ ਦੇਸ਼ ‘ਚ ਇਨ੍ਹਾਂ ਨੂੰ ਡਰ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ ਦਿਨਾਂ ਤੋਂ ਇਹ ਸੁਨਣ ਨੂੰ ਮਿਲ ਰਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਵਰਤੀ ਗਈ, ਜੇਕਰ ਅਜਿਹਾ ਹੋਇਆ ਹੈ ਤਾਂ ਉਸਦੀ ਜਾਂਚ ਵੀ ਉਨ੍ਹਾਂ ਨੇ ਹੀ ਕਰਵਾਉਣੀ ਹੈ ਕਿਉਂਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਹਨ।
ਪ੍ਰਧਾਨ ਮੰਤਰੀ ਮੋਦੀ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਕਰੋੜ ਰੁਪਏ ਦੀ ਗੱਡੀ ‘ਚ ਘੁੰਮਦੇ ਨੇ ਤਾਂ ਵੀ ਉਨ੍ਹਾਂ ਨੂੰ ਡਰ ਲੱਗ ਰਿਹਾ ਹੈ। ਉਨ੍ਹਾਂ ਕਿਹ ਕਿ ਪੀ.ਐਮ. ਮੋਦੀ ਇਕ ਪਲ ‘ਚ ਬਦਲ ਜਾਂਦੇ ਹਨ ਕਦੇ ਤਾਂ ਕਹਿੰਦੇ ਹਨ ਕਿ ਦੇਸ਼ ਮਜ਼ਬੂਤ ਹੱਥਾਂ ‘ਚ ਹੈ ਅਤੇ ਕਦੇ ਇਨ੍ਹਾਂ ਨੂੰ ਡਰ ਲੱਗਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਮਾਹੌਲ ਬੁਹਤ ਵਿਗੜ ਗਿਆ ਹੈ ਕਿਉਂਕਿ ਜਿਹੜੇ ਲੋਕਾਂ ਨੇ ਦੇਸ਼ ਲਈ ਕੁਰਬਾਨੀਆਂ ਕੀਤੀਆਂ ਅੱਜ ਉਨ੍ਹਾਂ ਕੋਲੋਂ ਹੀ ਦੇਸ਼ ਭਗਤੀ ਦਾ ਸਰਟੀਫਿਕੇਟ ਮੰਗਿਆ ਜਾ ਰਿਹਾ ਹੈ।