ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਪਾਕਿਸਤਾਨ ਦੀ ਆਜਾਦੀ ਦਿਹਾੜੇ ‘ਤੇ ਐਲਾਨ ਕੀਤਾ ਗਿਆ ਹੈ | ਉਨ੍ਹਾਂ ਟਵੀਟ ਦੇ ਵਿੱਚ ਲਿਖਿਆ ਹੈ ਕਿ ਦੇਸ਼ ਦੀ ਵੰਡ ਦਾ ਦਰਦ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਨਫ਼ਰਤ ਅਤੇ ਹਿੰਸਾ ਦੇ ਕਾਰਨ, ਸਾਡੇ ਲੱਖਾਂ ਭੈਣਾਂ ਅਤੇ ਭਰਾ ਉੱਜੜ ਗਏ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੀ ਜਾਨ ਵੀ ਚਲੀ ਗਈ |ਉਨ੍ਹਾਂ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਯਾਦ ਵਿੱਚ 14 ਅਗਸਤ ਨੂੰ ‘ਵਿਭਿਸ਼ਿਕਾ ਯਾਦਗਾਰੀ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।
देश के बंटवारे के दर्द को कभी भुलाया नहीं जा सकता। नफरत और हिंसा की वजह से हमारे लाखों बहनों और भाइयों को विस्थापित होना पड़ा और अपनी जान तक गंवानी पड़ी। उन लोगों के संघर्ष और बलिदान की याद में 14 अगस्त को 'विभाजन विभीषिका स्मृति दिवस' के तौर पर मनाने का निर्णय लिया गया है।
— Narendra Modi (@narendramodi) August 14, 2021
ਪਾਕਿਸਤਾਨ ਅਜ਼ਾਦੀ ਦਿਹਾੜੇ ਦਾ ਇਹ ਦਿਨ ਨਾ ਸਿਰਫ ਸਾਨੂੰ ਭੇਦਭਾਵ, ਦੁਸ਼ਮਣੀ ਅਤੇ ਭੈੜੀ ਇੱਛਾ ਦੇ ਜ਼ਹਿਰ ਨੂੰ ਖਤਮ ਕਰਨ ਲਈ ਪ੍ਰੇਰਿਤ ਕਰੇਗਾ, ਬਲਕਿ ਇਹ ਏਕਤਾ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਸੰਵੇਦਨਾਵਾਂ ਨੂੰ ਵੀ ਮਜ਼ਬੂਤ ਕਰੇਗਾ | ਉਨ੍ਹਾਂ ਕਿਹਾ ਕਿ 14 ਅਗਸਤ ਵੰਡ ਦੀ ਤਬਾਹੀ ਦੇ ਤੌਰ ਤੇ ਯਾਦ ਰਹੇਗਾ | ਇਹ ਦਿਵਸ ਪਾਕਿਸਤਾਨ ਵਿੱਚ ਅਜ਼ਾਦੀ ਦਿਹਾੜੇ ਦੇ ਤੌਰ ਤੇ ਮਨਾਇਆ ਜਾਂਦਾ ਹੈ |
#PartitionHorrorsRemembranceDay का यह दिन हमें भेदभाव, वैमनस्य और दुर्भावना के जहर को खत्म करने के लिए न केवल प्रेरित करेगा, बल्कि इससे एकता, सामाजिक सद्भाव और मानवीय संवेदनाएं भी मजबूत होंगी।
— Narendra Modi (@narendramodi) August 14, 2021