ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੁੱਧਵਾਰ ਨੂੰ ਪੰਜਾਬ ‘ਚ ਹੋਣ ਵਾਲੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਜਲੰਧਰ, ਕਪੂਰਥਲਾ ਅਤੇ ਬਠਿੰਡਾ ਵਿੱਚ ਵੋਟਰਾਂ ਨੂੰ ਸੰਬੋਧਨ ਕਰਨਾ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਉਹ 14 ਫਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ।
ਇਸ ਦੌਰਾਨ ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ, ਜਿਸ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਹਿਲੀ ਵਰਚੁਅਲ ਰੈਲੀ ਵਿੱਚ ਪੀਐਮ ਨੇ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਵੋਟਰਾਂ ਨੂੰ ਸੰਬੋਧਨ ਕੀਤਾ ਅਤੇ ਕਈ ਵਾਅਦੇ ਕੀਤੇ ਸਨ।