ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਚੋਣ ਪ੍ਰਚਾਰ ਵਿੱਚ ਲਗਾ ਦਿੱਤੀ ਹੈ। ਇਸੇ ਕਾਰਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਅਤੇ ਫਤਿਹਗੜ੍ਹ ਵਿੱਚ ਵਰਚੁਅਲ ਰੈਲੀਆਂ ਨੂੰ ਸੰਬੋਧਨ ਕੀਤਾ।
ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਰਾਜ ਵਿੱਚ ਪੰਜਾਬ ਦੇ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ। ਪੰਜਾਬ ਲਈ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ। ਭਾਜਪਾ ਸਰਕਾਰ ਕੋਲ ਕਈ ਨਵੇਂ ਵਿਕਲਪ ਹਨ।
ਪੀਐਮ ਮੋਦੀ ਨੇ ਕਿਹਾ ਕਿ ਪੰਜਾਬ ਵਿੱਚ 40 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਜਾ ਰਿਹਾ ਹੈ, ਜਿਸ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਜੇਕਰ ਪੰਜਾਬ ਵਿੱਚ ਕੰਮ ਕਰਨ ਵਾਲੀ ਸਰਕਾਰ ਬਣੀ ਤਾਂ ਸੂਬੇ ਵਿੱਚ ਨਵੀਆਂ ਫੈਕਟਰੀਆਂ ਵੀ ਆਉਣਗੀਆਂ।
ਪੰਜਾਬ ਨੂੰ ਇਮਾਨਦਾਰ ਸਰਕਾਰ ਦੀ ਲੋੜ ਹੈ। ਸੂਬੇ ਵਿਚ ਸਾਡੀ ਡਬਲ ਇੰਜਣ ਵਾਲੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ‘ਤੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹਮੇਸ਼ਾ ਸਿੱਖ ਮਰਿਆਦਾ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਨੂੰ ਅਸਥਿਰ ਕਰਨਾ ਚਾਹੁੰਦੇ ਹਨ, ਉਨ੍ਹਾਂ ਤੋਂ ਸੂਬੇ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।