ਅੰਮ੍ਰਿਤਸਰ ‘ਚ ਬੀ.ਐੱਸ.ਐੱਫ. ਕੈਂਪਸ ‘ਚ ਆਪਣੇ ਹੀ ਸਾਥੀਆਂ ‘ਤੇ ਜਵਾਨ ਵੱਲੋਂ ਗੋਲੀਬਾਰੀ ਕਰਨ ਦੇ ਮਾਮਲੇ ‘ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਕਿ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਪੰਜਾਬ ਦੀਆਂ ਸਰਹੱਦਾਂ ‘ਤੇ ਜ਼ਿਆਦਾ ਡਿਊਟੀ ਕਰਨੀ ਪੈਂਦੀ ਹੈ, ਇਸ ਸਬੰਧ ‘ਚ ਮੈਂ ਪਿਛਲੇ ਦਿਨੀਂ ਵੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਸੀ, ਉਸ ਤੋਂ ਬਾਅਦ ਇਹ ਮੁੱਦਾ ਲੋਕ ਸਭਾ ‘ਚ ਵੀ ਉਠਾਇਆ ਗਿਆ ਸੀ ਅਤੇ ਹੁਣ ਮੈਂ ਇਸ ਦੀ ਮੰਗ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੀਆਂ ਸਰਹੱਦਾਂ ‘ਤੇ ਅਸਲ ਸਥਿਤੀ ਦਾ ਜਾਇਜ਼ਾ ਲੈਣ।
ਦੱਸ ਦੇਈਏ ਕਿ ਅੱਜ ਅੰਮ੍ਰਿਤਸਰ ਵਿੱਚ ਬੀ.ਐਸ.ਐਫ. ਦੇ ਖਾਸਾ ਕੈਂਪਸ ਵਿੱਚ ਇੱਕ ਜਵਾਨ ਨੇ ਆਪਣੀ ਡਿਊਟੀ ਤੋਂ ਪਰੇਸ਼ਾਨ ਹੋ ਕੇ ਮੇਸ ਵਿੱਚ ਆਪਣੇ ਸਾਥੀ ਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ 5 ਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇੰਨਾ ਹੀ ਨਹੀਂ ਉਸਦੇ ਸਾਥੀਆਂ ਨੂੰ ਗੋਲੀ ਮਾਰਨ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਦੋਸ਼ੀ ਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ।