ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ।ਇਸ ਮੀਟਿੰਗ ‘ਚ ਉਨ੍ਹਾਂ ਨੇ ਪੰਜਾਬ ਨਾਲ ਸਬੰਧਤ ਮੁੱਦੇ ਉਨ੍ਹਾਂ ਅੱਗੇ ਰੱਖੇ ਅਤੇ ਪੰਜਾਬ ਦੀ ਵਿੱਤੀ ਹਾਲਤ ਤੋਂ ਜਾਣੋ ਕਰਵਾਇਆ।ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿੱਤੀ ਹਾਲਤ ਤਰਸਯੋਗ ਹੈ।
ਇਸ ਲਈ ਉਨ੍ਹਾਂ ਨੇ ਪੰਜਾਬ ਲਈ ਇੱਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ‘ਤੇ ਕਰੋੜਾਂ ਦਾ ਕਰਜ਼ਾ ਹੈ।ਇਸ ਲਈ ਪੰਜਾਬ ਨੂੰ 2 ਸਾਲ ਲਗਾਤਾਰ ਸਲਾਨਾ 50 ਹਜ਼ਾਰ ਕਰੋੜ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਅਸੀਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾ ਸਕੀਏ।