ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐਮ ਕਿਸਾਨ ਯੋਜਨਾ ਦੇ ਅਧੀਨ ਕਿਸਾਨਾਂ ਨੂੰ 9 ਵੀਂ ਕਿਸ਼ਤ ਜਾਰੀ ਕੀਤੀ ਹੈ ਅਤੇ ਆਖ਼ਰਕਾਰ ਕਿਸਾਨਾਂ ਦੇ ਖਾਤਿਆਂ ਵਿੱਚ 2000 ਰੁਪਏ ਆਉਣੇ ਸ਼ੁਰੂ ਹੋ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤੋਂ 12 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਹੁੰਚ ਚੁੱਕੇ ਹਨ। ਪਰ, ਜੇ ਇਸ ਯੋਜਨਾ ਦਾ ਪੈਸਾ ਤੁਹਾਡੇ ਖਾਤੇ ਵਿੱਚ ਨਹੀਂ ਪਹੁੰਚਿਆ ਹੈ, ਤਾਂ ਤੁਸੀਂ ਹੁਣ ਕੇਂਦਰੀ ਖੇਤੀਬਾੜੀ ਮੰਤਰਾਲੇ ਨੂੰ ਸ਼ਿਕਾਇਤ ਕਰ ਸਕਦੇ ਹੋ |