ਸੰਸਦ ਦੇ ਮਾਨਸੂਨ ਸੈਸ਼ਨ ਵਿਚਕਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸੋਮਵਾਰ ਨੂੰ ਆਪਣੇ ਪੰਜ ਦਿਨਾਂ ਦੌਰੇ ‘ਤੇ ਦਿੱਲੀ ਪਹੁੰਚੇ। ਪੱਛਮੀ ਬੰਗਾਲ ‘ਚ ਤੀਜੀ ਵਾਰ ਸੱਤਾ ਸੰਭਾਲਣ ਤੋਂ ਬਾਅਦ ਮਮਤਾ ਬੈਨਰਜੀ ਦਾ ਇਹ ਕੌਮੀ ਰਾਜਧਾਨੀ ‘ਚ ਪਹਿਲਾ ਦੌਰਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਮਤਾ ਨੇ ਮੁਲਾਕਾਤ ਕੀਤੀ |ਇਸ ਮੀਟਿੰਗ ਦੇ ਵਿੱਚ ਮਮਤਾ ਨੇ ਮੋਦੀ ਅੱਗੇ ਬੰਗਾਲ ‘ਚ ਆਬਾਦੀ ਮੁਤਾਬਕ ਵੈਕਸੀਨ ‘ਚ ਵਾਧਾ ਕਰਨ ਦੀ ਮੰਗ ਰੱਖੀ |
ਤ੍ਰਿਣਮੂਲ ਕਾਂਗਰਸ ਵੱਲੋਂ ਜਾਰੀ ਪੰਜ ਦਿਨਾਂ ਦੌਰੇ ਦੇ ਸ਼ੈਡਿਊਲ ਅਨੁਸਾਰ ਮਮਤਾ ਬੈਨਰਜੀ ਨੇ ਪਹਿਲਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਮਮਤਾ ਦੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਬੈਨਰਜੀ ਵੱਲੋਂ ਕਮਲਨਾਥ, ਆਨੰਦ ਸ਼ਰਮਾ ਤੇ ਅਭਿਸ਼ੇਕ ਮਨੂ ਸਿੰਘਵੀ ਸਮੇਤ ਹੋਰਨਾਂ ਕਾਂਗਰਸ ਨੇਤਾਵਾਂ ਨਾਲ ਵੀ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ।