ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 5 ਦਿਨਾਂ ਦੇ ਦਿੱਲੀ ਦੌਰੇ ਲਈ ਆਈ ਹੋਈ ਹੈ ਜਿਸ ਵੱਲੋਂ ਬੀਤੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤਾ ਕੀਤੀ ਗਈ ਅਤੇ ਅੱਜ ਮਮਤਾ ਨੇ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਮਮਤਾ ਨੇ ਇਹ ਮੁਲਾਕਾਤ ਅਜਿਹੇ ਸਮੇਂ ਕੀਤੀ ਹੈ ,ਜਦੋਂ ਵਿਰੋਧੀ ਧਿਰਾਂ ਦੀ ਏਕਤਾ ਬਾਰੇ ਨਿਰੰਤਰ ਚਰਚਾ ਹੋ ਰਹੀ ਹੈ। ਜਦਕਿ ਪੇਗਾਸਸ, ਖੇਤੀਬਾੜੀ ਕਾਨੂੰਨ ਅਤੇ ਮਹਿੰਗਾਈ ਦੇ ਮੁੱਦੇ ‘ਤੇ ਸੰਸਦ ਠੱਪ ਹੈ।
Congress President Smt. Sonia Gandhi meets with West Bengal Chief Minister, Mamata Banerjee. pic.twitter.com/8aUYctYjMu
— Congress (@INCIndia) July 28, 2021
ਸੋਨੀਆ ਗਾਂਧੀ ਨਾਲ ਅੱਜ ਮੁਲਾਕਾਤ ਤੋਂ ਪਹਿਲਾਂ ਮਮਤਾ ਨੇ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਵਿਰੋਧੀ ਪਾਰਟੀਆਂ ਦੀ ਏਕਤਾ ਚਾਹੁੰਦੀ ਹੈ। ਕਾਂਗਰਸ ਨੂੰ ਖੇਤਰੀ ਪਾਰਟੀਆਂ ਵਿੱਚ ਵਿਸ਼ਵਾਸ ਹੈ। ਮਮਤਾ ਨੇ ਅੱਗੇ ਕਿਹਾ ਕਿ ਜੇ ਸਾਰੀਆਂ ਖੇਤਰੀ ਪਾਰਟੀਆਂ ਇਕੱਠੀਆਂ ਹੁੰਦੀਆਂ ਹਨ ਤਾਂ ਇੱਕ ਪਾਰਟੀ ‘ਤੇ ਭਾਰੀ ਪੈਣਗੀਆਂ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਏਕਤਾ ਅਤੇ ਚਿਹਰੇ ਬਾਰੇ ਉਨ੍ਹਾਂ ਕਿਹਾ ਕਿ ਮੈਂ ਕੋਈ ਰਾਜਨੀਤਿਕ ਜੋਤਸ਼ੀ ਨਹੀਂ ਹਾਂ, ਇਹ ਸਥਿਤੀ ‘ਤੇ ਨਿਰਭਰ ਕਰਦਾ ਹੈ। ਜੇ ਕੋਈ ਹੋਰ ਅਗਵਾਈ ਕਰਦਾ ਹੈ, ਤਾਂ ਇਸ ਨਾਲ ਕੋਈ ਸਮੱਸਿਆ ਨਹੀਂ ਹੈ।