ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜੈਪੁਰ ਵਿੱਚ ਸੈਂਟਰਲ ਇੰਸਟੀਊਟ ਆਫ਼ ਪੈਟਰੋਕੈਮੀਕਲਜ਼ ਟੈਕਨਾਲੌਜੀ (ਸੀਆਈਪੀਈਟੀ) ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਰਾਜਸਥਾਨ ਵਿੱਚ 4 ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੇ ਕੋਵਿਡ ਆਫਤ ਵਿੱਚ ਆਤਮ ਨਿਰਭਰ ਬਣਨ ਦਾ ਸੰਕਲਪ ਲਿਆ ਹੈ। ਰਾਜਸਥਾਨ ਵਿੱਚ 4 ਮੈਡੀਕਲ ਕਾਲਜਾਂ ਦੇ ਨਿਰਮਾਣ ਅਤੇ ਸੀਆਈਪੀਈਟੀ ਦੇ ਉਦਘਾਟਨ ਦਾ ਪ੍ਰੋਗਰਾਮ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ 2014 ਤੋਂ ਕੇਂਦਰ ਸਰਕਾਰ ਨੇ ਰਾਜਸਥਾਨ ਵਿੱਚ 23 ਨਵੇਂ ਮੈਡੀਕਲ ਕਾਲਜਾਂ ਨੂੰ ਪ੍ਰਵਾਨਗੀ ਦਿੱਤੀ ਸੀ, ਜਿਨ੍ਹਾਂ ਵਿੱਚੋਂ 7 ਮੈਡੀਕਲ ਕਾਲਜ ਸ਼ੁਰੂ ਕੀਤੇ ਗਏ ਹਨ। ਅੱਜ ਬਾਂਸਵਾੜਾ, ਸਿਰੋਹੀ, ਹਨੂੰਮਾਨਗੜ੍ਹ ਅਤੇ ਦੌਸਾ ਵਿੱਚ ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਨ੍ਹਾਂ ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਰਾਜ ਸਰਕਾਰ ਦੇ ਸਹਿਯੋਗ ਨਾਲ ਸਮੇਂ ਸਿਰ ਪੂਰਾ ਹੋ ਜਾਵੇਗਾ। ਪਿਛਲੇ 6-7 ਸਾਲਾਂ ਤੋਂ, ਉਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜੋ ਮੈਂ ਦੇਸ਼ ਦੇ ਸਿਹਤ ਖੇਤਰ ਵਿੱਚ ਮਹਿਸੂਸ ਕਰਦਾ ਹਾਂ |