ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਸੂਬੇ ਵਿੱਚ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ਨੇ ਇਕ ਬਿਆਨ ‘ਚ ਕਿਹਾ ਕਿ ਪ੍ਰਧਾਨ ਮੰਤਰੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਾਰ ਲੇਨ ‘ਚ ਬਦਲਣ, ਮੁਕੇਰੀਆਂ-ਤਲਵਾੜਾ ਰੇਲ ਲਾਈਨ ਦਾ ਗੇਜ ਬਦਲਣ, ਫ਼ਿਰੋਜ਼ਪੁਰ ਵਿਖੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ।
ਉਹ 2 ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਨਾਲ ਸਬੰਧਤ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।