ਕੇਂਦਰ ਸਰਕਾਰ ਦੇ ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ਕਿਸਾਨ ਪਿਛਲੇ 1 ਸਾਲ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ।ਇਸ ਅੰਦੋਲਨ ‘ਚ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ।ਬੀਤੇ ਦਿਨੀਂ ਕਿਸਾਨਾਂ ‘ਤੇ ਹਰਿਆਣਾ ਦੇ ਕਰਿਨਾਲ ‘ਚ ਪੁਲਿਸ ਨੂੰ ਅੰਨ੍ਹਾ ਲਾਠੀਚਾਰਜ ਕੀਤਾ ਗਿਆ ਜਿਸ ‘ਚ ਇੱਕ ਕਿਸਾਨ ਸ਼ਹੀਦ ਹੋ ਗਿਆ ਅਤੇ ਇੱਕ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਅੱਖ ਦੀ ਰੌਸ਼ਨੀ ਚਲੀ ਗਈ।
ਇਸ ਦੌਰਾਨ ਅਜੇ ਵੀ ਜ਼ਾਲਮ ਸਰਕਾਰ ਕਿਸਾਨਾਂ ‘ਤੇ ਤਸ਼ੱਦਦ ਕਰਨ ਤੋਂ ਟਲ ਨਹੀਂ ਰਹੀ ਹੈ।ਇਸ ਦੌਰਾਨ ਜਲੰਧਰ ‘ਚ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ‘ਚ ਭਾਜਪਾ ਪੰਜਾਬ ਦੇ ਨਵੇਂ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਦਾ ਪਾਰਟੀ ਵਲੋਂ ਇੱਕ ਦਫਤਰ ‘ਚ ਸਵਾਗਤ ਕੀਤਾ ਗਿਆ।
ਇਸ ਦੌਰਾਨ ਹਰਿੰਦਰ ਸਿੰਘ ਕਾਹਲੋਂ ਨੇ ਆਪਣੇ ਭਾਸ਼ਣ ‘ਚ ਕਿਸਾਨਾਂ ਨੂੰ ਲੈ ਕੇ ਇੱਕ ਵਿਵਾਦਿਤ ਬਿਆਨ ਦਿੱਤਾ ਤੇ ਖੇਤੀ ਕਾਨੂੰਨਾਂ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ਬੋਲਦਿਆਂ ਕਿਹਾ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਨਾਂ ਕਾਲੇ ਕਾਨੂੰਨਾਂ ਦਾ ਕੋਈ ਨੁਕਸਾਨ ਨਹੀਂ ਹੈ।ਇਸ ਦੇ ਨਾਲ ਹੀ ਉਨਾਂ੍ਹ ਨੇ ਕਿਹਾ ਕਿ ਜੇ ਮੈਂ ਪ੍ਰਧਾਨ ਮੰਤਰੀ ਦੀ ਥਾਂ ਹੁੰਦਾ ਤਾਂ ਕਿਸਾਨਾਂ ਦੇ ਡਾਗਾਂ ਮਾਰ-ਮਾਰ ਹੁਣ ਨੂੰ ਜੇਲ੍ਹਾਂ ‘ਚ ਬੰਦ ਕਰ ਦਿੰਦਾ ਤੇ ਹੁਣ ਸਾਨੂੰ ਇੰਝ ਹੀ ਕਰਨਾ ਪੈਣਾ।