ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ 71ਵੇਂ ਜਨਮ ਦਿਨ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਕੇਂਦਰੀ ਮੰਤਰੀਆਂ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਅਤੇ ਹੋਰ ਪਤਵੰਤਿਆਂ ਨੇ ਵਧਾਈ ਦਿੱਤੀ ਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦੇ ਜਨਮਦਿਨ ‘ਤੇ ਦੇਸ਼ ਭਰ ਵਿੱਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੌਰਾਨ ਇਸ ਮੌਕੇ ਅੰਮ੍ਰਿਤਸਰ ਸਥਿਤ ਭਾਜਪਾ ਦਫਤਰ ਵਿਖੇ ਹਵਨ ਦਾ ਆਯੋਜਨ ਕੀਤਾ ਗਿਆ।