ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਡੇ ਦੇਸ਼ ਦੇ ਮੁੱਖ ਮੰਤਰੀ ਨੂੰ ਸਮਝਾਉਣ | ਉਨ੍ਹਾਂ ਟਵੀਟ ਦੇ ਵਿੱਚ ਲਿਖਿਆ ਕਿ ਅਸੀਂ ਮੋਦੀ ਸਰਕਾਰ ਦੁਆਰਾ ਲਿਆਂਦੇ ਗਏ 3 ਖੇਤੀ ਕਾਨੂਨਾਂ ਖਿਲਾਫ ਪਿਛਲੇ ਲੰਮੇ ਸਮੇਂ ਤੋਂ ਅੰਦੋਲਨ ਕਰ ਰਹੇ ਹਾਂ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ 11 ਮਹੀਨਿਆਂ ‘ਚ 700 ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਪਰ ਸਾਡੇ ਪ੍ਰਧਾਨ ਮੰਤਰੀ ਨੂੰ ਕੋਈ ਵੀ ਫਰਕ ਨਹੀਂ ਪਿਆ |ਟਿਕੈਤ ਨੇ ਕਿਹਾ ਕਿ ਜਦੋਂ ਵੀ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਤਾਂ ਕ੍ਰਿਪਾ ਕਰਕੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ PM ਮੋਦੀ ‘ਤੇ ਦਬਾਅ ਬਣਾਇਆ ਜਾਵੇ। ਇਹ ਸਾਡੀਆਂ ਜਿੰਦਗੀਆਂ ਦਾ ਸਵਾਲ ਹੈ।’