PM ਮੋਦੀ ਦੀ ਪ੍ਰਧਾਨਗੀ ਹੇਠ 24 ਜੂਨ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨਾਲ ਪ੍ਰਧਾਨ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ | 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨਾਲ ਇਕ ਉੱਚ ਪੱਧਰੀ ਬੈਠਕ ਹੋਣੀ ਹੈ।
ਇਸ ਤੋਂ ਪਹਿਲਾਂ ਅੱਜ ਯਾਨੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪ੍ਰਧਾਨ ਮੰਤਰੀ ਰਿਹਾਇਸ਼ ਪਹੁੰਚੇ। ਇਸ ਬੈਠਕ ਵਿਚ ਜੰਮੂ ਕਸ਼ਮੀਰ ਦੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਦੀ ਸੰਭਾਵਨਾ ਹੈ।
ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਣ ਵਾਲੀ ਉੱਚ ਪੱਧਰੀ ਬੈਠਕ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ ਵਿਚ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਢਾਂਚੇ ਦਾ ਫ਼ੈਸਲਾ ਲਿਆ ਜਾਵੇਗਾ।